Shadow

local news

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

local news
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ। ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ...
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 08 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿਚੋਂ ਇੱਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਅਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕ...
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

local news
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ, ਤਾਂ ਜੋ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵ...
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

local news
ਤਰਨ ਤਾਰਨ, 17 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਚੱਲ ਰਹੇ ਫੂਡ ਸੇਫਟੀ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਤਰਨ ਤਾਰਨ ਸ਼ਹਿਰ, ਗੱਗੋਬੂਹਾ ਅਤੇ ਝਬਾਲ ਖੇਤਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ, ਜੋ ਖਰੜ ਲੈਬ ਵਿਚ ਭੇਜੇ ਗਏ ਹਨ। ਇਸ ਦੌਰਾਨ ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਮਿਲਾਵਟ ਤੋਂ ਬਚਣ, ਤੇਲ ਦੀ ਰੀਫ੍ਰਾਈਿਗ ਨਾ ਕਰਨ, ਪਕਾਏ ਹੋਏ ਭੋਜਨ ਦਾ ਸਹੀ ਤਾਪਮਾਨ ਬਣਾਈ ਰੱਖਣ, ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਦੌਰਾਨ ਟੀਮ ਨੇ ਪੱਟੀ, ਭੋਜੀਆਂ ਗੱਗੋਬੂਹਾ, ਭੁੱ...
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

local news
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ। ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ  ਦੀ ਕੋਈ ਪ੍ਰੇਸ਼ਾਨੀ ਦਾ ਸ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

local news
ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

local news
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਧ ਬਾਬਾ ਭੋਲਾ ਗਿਰ ਜੀ ਨੇੜੇ ਟੋਭੇ ਦੇ ਨਵੀਨੀਕਰਨ ਲਈ 01 ਕਰੋੜ 81 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਪਾਣੀ ਦੇ ਸੰਭਾਲ ਅਤੇ ਵਾਤਾਵਰਨ ਸੰਭਾਲ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਮਾਜਿਕ ਭਲਾਈ ਵੱਲ ਇਕ ਹੋਰ ਕਦਮ ਚੁੱਕਦਿਆਂ 32 ਲਾਭਪਾਤਰੀ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਤੀ ਪਰਿਵਾਰ 2.5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 80 ਲੱਖ ਰੁਪਏ ਦੇ ਸੈਕਸ਼ਨ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣਾ ਹੈ, ਜਿਸ ਲਈ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

local news
ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।           ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ‘ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ...
ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

local news
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਬਾਅਦ ਬਹੁਜਨ ਸਮਾਜ ਦੇ ਮਹਾਨ ਨੇਤਾ ਕਾਂਸ਼ੀ ਰਾਮ ਜੀ ਨੇ ਸਮਾਜ ਵਿੱਚ ਪਿੱਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ...
ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

local news
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ ਯੂਰੀਆ ਦੀ ਡਾਈਵਰਸਨ ਸਬੰਧੀ ਪਲਾਈਵੁੱਡ ਇੰਡਸਟਰੀਜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ ਵੀ ਉਦਯੋਗਿਕ ਧੰਦੇ ਲਈ ਵਿਕਰੀ ਨਾਂ ਕੀਤੀ...