Saturday, March 7
Shadow

local news

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ

local news
 ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ। ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ...
ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

local news
ਮਾਲੇਰਕੋਟਲਾ, 4 ਮਾਰਚ - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ਸਫ਼ਾਈ, ਰੰਗ-ਰੋਗਨ ਅਤੇ ਪੀ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

local news
ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 02 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਹੋਣਗੇ। ਉਨ...
ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

local news
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ। ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾਰੀਆਂ ਨੇ ...
ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

local news
ਅੰਮ੍ਰਿਤਸਰ/ ਅਜਨਾਲਾ,1 ਮਾਰਚ (  ) - ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ "ਆਪ" ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ) ਦੀ ਕੱਟੜ ਇਮਾਨਦਾਰ ਰਾਜਨੀਤੀ 'ਤੇ ਮੋਹਰ ਲਗਾਏ ਜਾਣ ਨਾਲ ਜਿੱਥੇ ਪੰਜਾਬ ਚ ਮੁੱਖ ਮੰਤਰੀ ਸ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਵੱਛ ਪ੍ਰਸ਼ਾਸ਼ਨ, ਬਹੁ ਵਿਕਾਸ, ਰੁਜ਼ਗਾਰ ਤੇ ਲੋਕ ਸਹੂਲਤਾਂ ਸਕੀਮਾਂ ਸਮੇਤ ਪੰਜਾਬ ਚ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗ਼ਸਟਰਾਂ ਵਿਰੁੱਧ ਅਪ੍ਰੇਸ਼ਨ ਪਰਿਹਾਰ ਨੂੰ ਪਹਿਲਾਂ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

local news
ਹੁਸ਼ਿਆਰਪੁਰ, 1 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਲਾਕੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਵਾਰਡ ਨੰਬਰ 13 ਵਿੱਚ ਬਹੁਤ ਸਾਰੀਆਂ ਗਲੀਆਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਬਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ਼ ਗਲੀਆਂ ਮਜ਼ਬੂਤ ਅਤੇ ਸੁੰਦਰ ਹੋਣਗੀਆਂ ਸਗੋਂ ਡਰੇਨੇਜ ਦੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ...
ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

local news
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।        ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਬਣਾਈਆਂ ਗਈਆਂ ਸਾਰੀਆਂ ਪਾਰਕਿੰਗਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪਾਰਕਿੰਗ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ, ਸਫ਼ਾਈ ਅਤੇ ਦਿਸ਼ਾ-ਨਿਰਦੇਸ਼ ਸਾਈਨਬੋਰਡਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।      ਪ੍ਰਸ਼ਾਸਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਆਰਜ਼ੀ ਟਾਇਲਟਾਂ ਦੀ ਸਫ਼ਾਈ, ਅਤੇ ਭੀੜ ਵਾਲੇ ਇਲਾਕਿਆਂ ਵਿੱਚ ਸਹਾਇਤਾ ਡੈਸਕਾਂ ਦੀ ਕਾਰਗੁਜ਼ਾਰੀ ਦੀ ਵੀ ਜਾਂਚ ਕੀਤੀ ਗਈ। ਨਾਲ ਹੀ, ਆਮ ਆਦਮੀ ਕਲੀਨਿਕਾਂ ਵਿੱਚ ਡਾਕ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

local news
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ         ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਗਰੀਨ ਸੀ ਰਿਜੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।           ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਸਮੂਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਹੱਲ ਕਰਨ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਅਤੇ ਤੁਰੰਤ ਕਾਰਵਾਈ ਲਈ ਮੁੱਦਿਆਂ ਨੂੰ ਸਿੱਧੇ ਕ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

local news
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ ਦੀ...