Shadow

local news

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

local news
ਪੌਂਗ ਡੈਮ (ਤਲਵਾੜਾ), 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼ਨ ਨ...
ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

local news
ਲੁਧਿਆਣਾ, 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਗਹਿਲੇਵਾਲ ਅਤੇ ਪਿੰਡ ਮੁਸਕਾਬਾਦ, ਜਦਕਿ ਬਲਾਕ ਰਾਏਕੋਟ ਦੇ ਪਿੰਡ ਨੱਥੋਵਾਲ ਖੁਰਦ ਅਤੇ ਪਿੰਡ ਚੱਕ ਭਾਈਕਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਦੌਰਾਨ ਪਿੰਡ ਗਹਿਲੇਵਾਲ ਦੀ ਸਰਪੰਚ ਪਰਵੀਨ ਕੌਰ, ਪਿੰਡ ਮੁਸਕਾਬਾਦ ਦੀ ਸਰਪੰਚ ਸਰਬਜੀਤ ਕੌਰ, ਪਿੰਡ ਨੱਥੋਵਾਲ ਦੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਚੱਕ ਭਾਈਕਾ ਦੇ ਸਰਪੰਚ ਗੁਰਪ੍ਰੀਤ ਸਿੰਘ ਸਮੇਤ ਪੰਚਾਇਤ ਮੈਂਬਰ, ਸਮਾਜ ਸੇਵੀ, ਨੌਜਵਾਨ, ਮਹਿਲਾਵਾਂ ਅਤੇ ਬੱਚੇ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਡਾ...
ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

local news
ਬਰਨਾਲਾ, 11 ਜੁਲਾਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਬਰਨਾਲਾ ਵਿਖੇ 'ਵਿਸ਼ਵ ਆਬਾਦੀ ਦਿਵਸ' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਆਬਾਦੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 20 ਜੁਲਾਈ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਜੱਚਾ-ਬੱਚਾ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵਿਆਹੇ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਵਾਰ ਵਿਸ਼ਵ ਆਬਾਦੀ ਦਿਵਸ ਦੀ ਮੁਹਿੰਮ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਸਲੋਗਨ ਤਹ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

local news
  ਮਾਲੇਰਕੋਟਲਾ 11 ਜੁਲਾਈ:   ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਉਣ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਸਤਿਗੁਰ ਰਵਿਦਾਸ ਜੀ ਦੀ ਜੀਵਨੀ, ਬਾਣੀ, ਹੱਕਸੱਚ ਦੇ ਰਾਹ ਤੇ ਚਲਣ, ਮਨੁੱਖਤਾ ਦੀ ਸੇਵਾ ਲਈ ਕੀਤੇ ਮਹਾਨ ਕਾਰਜਾਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਪ੍ਰੇਰਣਾ ਲੈ ਸਕਣ।   ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕੀਤਾ। ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ। ਵਿਧਾਇਕ ਨੇ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ । ...
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

local news
ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ 'ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ 'ਤੇ 11 ਅਤੇ 12 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਨਦੀਪ ਬਾਂਸਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਾ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਚਮਕੌਰ ਸਾਹਿਬ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਅਤੇ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਨ...
ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

local news
ਤਰਨ ਤਾਰਨ, 11 ਜੁਲਾਈ - ਪੰਜਾਬ ਭਰ ਵਿੱਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰੇਕ ਬੂਥ ਉੱਪਰ ਡਿਊਟੀ 'ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ। ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਬੂਥ...
ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

local news
ਦੋਦਾ   /ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਅਤੇ ਭਲਾਈਆਣਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ। ...
ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

local news
ਰੂਪਨਗਰ, 10 ਜੁਲਾਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਹਰ ਰੋਜ਼ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ...
ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ

ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ

local news
ਹੁਸ਼ਿਆਰਪੁਰ, 10 ਜੁਲਾਈ: ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ 9 ਜੁਲਾਈ ਨੂੰ ਸਵੇਰੇ ਨਗਰ ਨਿਗਮ ਦੇ ਅਧਿਕਾਰੀਆਂ, ਦਫ਼ਤਰੀ ਸਟਾਫ਼ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਦੁਸ਼ਹਿਰਾ ਗਰਾਊਂਡ ਵਿਖੇ ‘ਪਲਾਸਟਿਕ ਪਿਕਿੰਗ ਪਲੋਗਿੰਗ ਡਰਾਈਵ’ ਕਰਵਾਈ ਗਈ। ਇਸ ਮੁਹਿੰਮ ਵਿੱਚ ਸਰਕਾਰੀ ਕਾਲਜ ਦੇ ਲਗਭਗ 50 ਤੋਂ 60 ਵਿਦਿਆਰਥੀਆਂ ਨੇ ਆਪਣੇ ਪ੍ਰੋਫੈਸਰ ਰਣਜੀਤ ਅਤੇ ਪ੍ਰੋਫੈਸਰ ਅਸ਼ਵਨੀ ਦੀ ਅਗਵਾਈ ਹੇਠ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਮੁਹਿੰਮ ਦੌਰਾਨ ਇਕੱਠਾ ਕੀਤਾ ਗਿਆ ਪਲਾਸਟਿਕ ਮੁੜ ਵਰਤੋਂ (ਰੀਸਾਈਕਲਿੰਗ) ਲਈ ਐੱਮ.ਆਰ.ਐੱਫ. ਸੈਂਟਰ ਭੇਜਿਆ ਗਿਆ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਫ਼ਾਈ ਮੁਹਿੰਮਾਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਅੰਤ ਵਿੱਚ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।...
ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ:  ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 10 ਜੁਲਾਈ-    ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ  11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ। ਜਿਹੜੇ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਆਪਣਾ ਗਣਨਾ ਫਾਰਮ...