Shadow

local news

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

local news
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

local news
ਫਰੀਦਕੋਟ, 11 ਅਪ੍ਰੈਲ 2026 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ   ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨਿਰਧ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

local news
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ...
ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

local news
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

local news
ਤਰਨ ਤਾਰਨ, 11 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠੀਕ ਤਾਪਮਾਨ 'ਤੇ ਰੱਖਣ  ਲਈ ਕਿਹਾ ਗਿਆ। ...
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

local news
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈl ਉਨ੍ਹਾਂ ਕਿਹਾ ਕਿ ਇਹ ਵ...
ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

local news
ਮੋਗਾ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ...
ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ

local news
ਮੋਗਾ - ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ।ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।ਇਸ ਮੌਕੇ ਤੇ ਹਾਜ਼ਿਰ ਹਰਜਿੰਦਰ ਕੌਰ ਮੀਡੀਆ ਇੰਚ...
“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

local news
ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਿੱਖਿਆ ਕ੍ਰਾਂਤੀ, ਨਵੀਆਂ ਸੜਕਾਂ ਦੀ ਨਿਰਮਾਣੀ ਅਤੇ ਇਮਾਨਦਾਰ ਪ੍ਰਸ਼ਾਸਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ਼ ਐਲਾਨ ਕਰਨ ਦੀ ਬਜਾਏ ਹਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ।  ਉਨ੍ਹਾਂ ਹੋਰ ਕਿਹਾ ਕਿ ਸਰਕਾਰ ਆਪਣੇ ...
ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

local news
ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਰੋਕਥਾਮੀ ਸਿਹਤ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਜੀਵਨ ਜੀਊਣ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਇਲਾਜ ਕਰਵਾਇਆ ਜਾਵੇ। ਡਾ. ਘਈ ਨ...