Shadow

local news

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

local news
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿੱਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦ...
ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

local news
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਉਹਨਾਂ ਸਬੰਧਤ ਵਿਭਾਗ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਦੇ...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Crime, local news
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

local news
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।...
ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

local news
ਬਰਨਾਲਾ, 8 ਅਪ੍ਰੈਲ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ ਯੂਰੀਆ ਅਤੇ 23,256.15 ਮੀਟ੍ਰਿਕ ਟਨ ਡੀ.ਏ.ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹ...
ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ

local news
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੁਖਤਾ ਪ੍ਰਬੰਧ ਯਕੀਨੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜ...
ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

local news
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।...
ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ  ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

local news
ਫਰੀਦਕੋਟ 6 ਅਪ੍ਰੈਲ  () ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।             ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ। ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨਿਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ...
20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

local news
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਕਈ ਵਾਰ ਇਸਦਾ ਨੀਂਹ ਪੱਥਰ ਵੀ ਰੱਖਿਆ ਗਿਆ, ਪਰ ਕੰਮ ਅੱਗੇ ਨਹੀਂ ਵੱਧ ਸਕਿਆ। ਹੁਣ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ ਅਤੇ ਇਸਦਾ ਨਿਰਮਾਣ ਕੰਮ ਦਿਨ-ਰਾਤ ਚੱਲ ਰਿਹਾ ਹੈ, ਜਿਸ ਨਾਲ ਜਲਦ ਹੀ ਇਸਦੀ ਤਿਆਰੀ ਮੁਕੰਮਲ ਹੋਣ ਦੀ ਉਮੀਦ ਹੈ। ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

local news
ਫਰੀਦਕੋਟ, 6 ਅਪ੍ਰੈਲ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ । ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ...