Shadow

local news

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

local news
ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ...
ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ

local news
ਦਿੜ੍ਹਬਾ, 05 ਅਪ੍ਰੈਲ ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ ਜੋੜਨ ਤੋਂ ਰਹਿ ਗਿਆ ਹੋਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਕਮਾਲਪੁਰ ਵਿਖੇ ਦਿੜ੍ਹਬਾ ਤੋਂ ਕਮਾਲਪੁਰ, ਦਿਆਲਗੜ੍ਹ ਤੋਂ ਕਮਾਲਪੁਰ ਅਤੇ ਕਮਾਲਪੁਰ ਤੋਂ ਬਘਰੌਲ ਤਕ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ 18 ਫੁੱਟੀ ਸੜਕ ਦਾ ਕੰਮ ਸ਼ੁਰੂ ਕਰਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੁਆਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਹਨਾਂ ਦੀ ਦੂਰਦਰਸ਼ੀ ਸੋਚ ਸਦਕਾ ਹਰ ਇੱਕ ਪਿੰਡ ਅਤੇ ਸ਼ਹਿਰ ਨੂੰ ਸੜਕੀ ਮਾਰਗ ਨਾਲ ਜੋੜਨ ਤੇ ਸੜਕਾਂ ਦੀ ਕਾਇਆ ਕਲਪ ਦਾ ਉਪਰਾਲਾ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੀ ਸੜਕ ਦਾ ਅੱ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

local news
ਲਹਿਰਾਗਾਗਾ, 05 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵ...
ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

local news
ਹੰਡਿਆਇਆ/ਬਰਨਾਲਾ, 5 ਅਪ੍ਰੈਲ    "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।     ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

local news
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ ਨੇ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂ, ਵਰਕਰਾਂ, ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤ...
ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

local news
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ 'ਤੇ Environment (Protection) Act, 1986 ਅਤੇ Noise Pollution (Regulation ...
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

local news
ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰ...
ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

local news
ਸੰਗਰੂਰ, 03 ਅਪ੍ਰੈਲ ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ 'ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

local news
ਕੋਟਕਪੂਰਾ 2 ਅਪ੍ਰੈਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾਰ ਹੋਂਦ ਵਿੱਚ ਆਈ ਹੈ ਲੋਕ ਹਿੱਤ ਲਈ ਕੰਮ ਕਰ ...