ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ
ਮਾਲੇਰਕੋਟਲਾ, 29 ਮਾਰਚ :
ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।
ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾ...








