Shadow

local news

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

local news
ਮਾਨਸਾ, 21 ਮਾਰਚ: ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ 'ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

local news
ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ। ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹਰ ਸ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

local news
ਲਹਿਰਾਗਾਗਾ, 21 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ 'ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

local news
ਕੋਟਕਪੂਰਾ 18 ਮਾਰਚ () ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।...
ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

local news
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।           ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

local news
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁ...
ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

local news
ਜਲਾਲਾਬਾਦ, 18 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ। ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ...
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

local news
ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੀਟਿੰਗ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।     ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰਥਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ (        ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ ਉਹਨਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਜੱਬੋਵਾਲ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਜੋੜ ਮੇਲੇ ਦੌਰਾਨ ਕਬੱਡੀ ਦੇ ਮੈਚ ਕਰਵਾਏ ਗਏ, ਜਿਸ ਦੌਰਾਨ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਕੱਥੂਨੰਗਲ ਅਤੇ ਮਾਝਾ ਖੁਜਾਲਾ ਕਲੱਬ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੌਕੇ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਵੀ ਲਗਾਇਆ ਗਿਆ। ਪਿੰਡ ਜੱਬੋਵਾਲ ਵਿਖੇ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਬਾਬਾ ਗੁਰਦੇਵ ਸਿੰਘ ਜੀ, ਬਾਬਾ ਅਮਰ ਸਿੰਘ ਜੀ, ਜੀਵਨ ਕਨੇਡਾ, ਸਰਪੰਚ ਸ. ਦਵਿੰਦਰ ਸਿੰਘ ਮੰਨੂ, ...
ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ

local news
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 12173 ਕੇਸਾਂ ਵਿੱਚੋਂ 10664 ਕੇਸਾਂ ਦਾ ਨਿਪਟਾਰਾ ਕਰਕੇ 13,52,47,214/—...