Shadow

local news

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

local news
ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾ...
ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

local news
ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ...
ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

local news
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ:  ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ। ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ  ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਤੇ ਪਵਿੱਤਰ ਨਗਰੀ ਹੈ ਅਤੇ ਉਹ ਇਥੇ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀ ਜਿੰਮੇਵਾਰੀ ਉਨ੍ਹਾਂ ਨੂੰ ਪੰਜ...
3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

local news
ਬਰਨਾਲਾ, 20 ਫਰਵਰੀ ( ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਮੰਗ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਨਾਲਾ-ਬਾਜਾਖਾਨਾ ਰੋਡ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਉੱਤੇ 3.25 ਕਰੋੜ ਦੀ ਲਾਗਤ ਆਵੇਗੀ ਅਤੇ ਲਗਭੱਗ 3 ਮਹੀਨਿਆਂ ਵਿਚ ਇਹ ਕੰਮ ਪੂਰਾ ਹੋ ਜਾਵੇਗਾ। ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਇਲਾਕਿਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੰਘੇੜਾ ਬਾਈਪਾਸ ਰਾਹੀਂ ਗੁਜ਼ਰਨ ਵਾਲੇ ਵਾਹਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸੜਕ ਦੇ ਕੰਮ ਦੌਰਾਨ ਗੁਣਵੱਤਾ ਦਾ ਖ਼...
ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

local news
 ਮਾਲੇਰਕੋਟਲਾ 20 ਫਰਵਰੀ -                      ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।                    ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ। ਉਨ੍ਹਾਂ ਹੋਰ ਕਿਹਾ ਕਿ ਠੇਕੇਦਾਰ ਕੰਟੀਨ ਆਰਜੀ ਤੌਰ ਤੇ ਬਣਾਏਗਾ ਅਤੇ ਸਮਾਂ ਪੂਰਾ ਹੋਣ...
ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

local news
ਕੋਟਕਪੂਰਾ, 19 ਫਰਵਰੀ 2026()  ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਲੋਨੀ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁਹੱਲੇ ਦੇ ਵਸਨੀਕਾਂ ਵੱਲੋਂ ਆਪਣੀਆਂ ਰਹਿੰਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਹੱਲ ਕਰਵਾਇਆ ਗਿਆ। ਵਿਕਾਸ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਦੌਰਾਨ ਧਨਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਨੇ ਢਿੱਲੋਂ ਕਲੋਨੀ ਦੇ ਵਸਨੀਕਾਂ ਦੀ ਪਿਛਲੇ ਚਾਰ ਦਹਾਕਿਆਂ ਤੋਂ ਲੰਬਿਤ ਪਈ ਗਲੀਆਂ ਅਤੇ ਨਾਲੀਆਂ ਦੀ ਗੰਭੀਰ ਸਮੱਸਿਆ ਦਾ ਪੱਕਾ ਅਤੇ ਮਿਆਰੀ ਹੱਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਕਈ ਸਰਕਾਰਾਂ ਅਤੇ ਚੁਣੇ ਨੁਮਾਇੰਦਿਆਂ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਸਕੀ ਸੀ, ਪਰ ਸ. ਸੰਧਵਾਂ ਦੀ ਦੂਰਦਰਸ਼ੀ ਸੋਚ ਅਤੇ ਇਮਾਨਦਾਰ ਕੋਸ਼ਿਸ਼ਾਂ ਸਦਕਾ ਇਹ ਕਾਰਜ ਸਫਲਤਾਪੂਰਵਕ ਪੂਰਾ ਹੋਇਆ। ਉਨ੍ਹਾਂ ਦੱਸਿਆ ਕਿ ਲ...
ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

local news
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ 'ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।                ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ, ਤਾਂ ਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਉਨ੍ਹਾਂ ਸਟਾਫ ਦੇ ਹਾਜ਼ਰੀ ਰਜਿਸਟਰ ਅਤੇ ਮੈਡੀਸਿਨ ...
ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

local news
ਮਾਲੇਰਕੋਟਲਾ, 16 ਫਰਵਰੀ: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ ਛੱਡਦੇ ਹੋਏ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਨੇ ਸੂਫ਼ੀ ਰਿਵਾਇਤਾਂ, ਲੋਕ ਵਿਰਾਸਤ ਅਤੇ ਮਹਿਲਾ ਸਸ਼ਕਤੀਕਰਨ ਦਾ ਸੁੰਦਰ ਮਿਲਾਪ ਪੇਸ਼ ਕੀਤਾ। ਆਖ਼ਰੀ ਦਿਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲਾ ਨਿਵਾਸੀਆਂ ਨੇ ਸਮੂਲੀਅਤ ਕੀਤੀ ।...
ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

local news
ਕੋਟਕਪੂਰਾ 16 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰ...
‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

local news
ਤਰਨ ਤਾਰਨ, 16 ਫਰਵਰੀ — ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ। ਟ੍ਰੇਨਿੰਗ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਹਾਜ਼ਰੀਨਾਂ ਨੂੰ ਪ੍ਰੀ-ਸਕੂਲ ਸਿੱਖਿਆ, ਸ਼ੁਰੂਆਤੀ ਭਾਸ਼ਾ ਅਤੇ ਗਿਣਤੀ ਕੌਸ਼ਲ, ਖੇਡ-ਆਧਾਰਿਤ ਸਿਖਲਾਈ ਤਰੀਕਿਆਂ ਅਤੇ ਬੱਚਾ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਮੈਂਬਰਾਂ ਵੱਲੋਂ ਪ੍ਰੈਕਟੀਕਲ ਡੈਮੋ, ਸਮੂਹ ਚਰਚਾ, ਲਰਨਿੰਗ ਮਟੀਰੀਅਲ ਦੀ ਤਿਆਰੀ ਅਤੇ ਐਕਟੀਵਿਟੀ-ਬੇਸਡ ਮਾਡਲ ਰਾਹੀਂ ਟ੍ਰੇਨਿੰਗ ਨੂੰ ਰੁਚੀਕਰ ਬਣਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ “ਪੋਸ਼ਣ ਵੀ ਪੜ੍ਹਾਈ ਵੀ” ਅਭਿਆਨ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਨੂੰ ਇਕੱਠੇ ਮਜ਼ਬੂਤ ਕਰਨ ਵੱਲ ਮ...