Tuesday, October 20
Shadow

local news

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

local news
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

local news
ਮਹਿਲਕਲਾਂ, 16 ਮਈ  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀ ਐਚ ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਜਸਪਿੰਦਰ ਵਾਲਿਆ ਨੇ ਡੇਂਗੂ ਅਤੇ ਮਲੇਰੀਆ ਬੁਖਾਰ ਦੇ ਕਾਰਣ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ। ਸ਼ਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਕੁਰੜ ਵਿਖੇ ਲਗਾਏ...
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

local news
ਸ਼੍ਰੀ ਅਨੰਦਪੁਰ ਸਾਹਿਬ 16 ਮਈ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਡੈਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਰਾਸ਼ਟਰੀ ਡੈਂਗੂ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਅਤੇ ਐਸ.ਐਮ.ਓ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੈਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜਿਸ ਦੇ ਲੱਛਣ ਮੱਛਰ ਦੇ ਕੱਟਣ ਤੋਂ 3-4 ਦਿਨਾਂ ਬਾਅਦ ਸਾਹਮਣੇ ਆਉਂਦੇ ਹਨ। ਇਸ ਵਿੱਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਵਿੱਚ ਦਰਦ, ਜੋੜਾਂ ਦਾ ਦਰਦ, ਉਲਟੀਆਂ ਅਤੇ ਕਮਜ਼ੋਰੀ ਆਦਿ ਸ਼ਾਮਲ ਹਨ। ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿੱਚ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫਾਈ ਦਾ ਖ਼ਾਸ ਧਿਆਨ ਰੱਖਣ। ਬਲਵੰਤ ਰਾਏ ਨੇ ਦ...
ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

local news
ਹੁਸ਼ਿਆਰਪੁਰ, 16 ਮਈ: ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ, 2026 ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਈਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਨੇ 21 ਅਪ੍ਰੈਲ, 2026 ਤੋਂ "ਸਮਾਧਾਨ ਸਮਾਰੋਹ" ਸ਼ੁਰੂ ਕੀਤਾ ਹੈ, ਜੋ ਅਗਸਤ 2026 ਵਿੱਚ ਇੱਕ ਵਿਸ਼ੇਸ਼ ਲੋਕ ਅਦਾਲਤ ਵਿੱਚ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਹੱਲ ਕਰਨ ਲਈ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਐਸ.ਏ.ਐਸ ਨਗਰ ਸਥਿਤ ਆਪਣੇ ਮੁੱਖ ਦਫ...
ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ  ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਇਨਪੁਟ ਡੀਲਰਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ, ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ’ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਅਧਾਰਿਤ ਖਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ

local news
ਰੂਪਨਗਰ, 15 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਨੂਰਪੁਰ ਬੇਦੀ ਬਲਾਕ ਅਧੀਨ ਸੇਂਟ ਮੇਰੀ ਪਬਲਿਕ ਸਕੂਲ ਅਤੇ ਬ੍ਰਿਟਿਸ਼ ਕੋਲੰਬੀਆ ਸਕੂਲ ਦੀਆਂ ਕੁੱਲ 32 ਸਕੂਲੀ ਵੈਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਵਿੱਚ ਸੁਰੱਖਿਆ ਸੰਬੰਧੀ ਲਾਜ਼ਮੀ ਪ੍ਰਬੰਧਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਅਤੇ ਵੈਨਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲੀ ਬ...
ਜ਼ਿਲ੍ਹੇ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 15 ਮਈ -     ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਅੱਜ 15 ਮਈ, 2026 ਤੱਕ ਕੁੱਲ 99 ਨਾਮਜ਼ਦਗੀ ਪੱਤਰ (14 ਮਈ ਦੇ 5 ਨਾਮਜ਼ਦਗੀ ਪੱਤਰਾਂ ਸਮੇਤ) ਦਾਖਲ ਹੋਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ ਹੁਣ ਤਕ 56 (ਅੱਜ 55) ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਲਈ 12, ਤਪਾ ਦੇ 15 ਵਾਰਡਾਂ ਲਈ 24 (ਅੱਜ 20), ਭਦੌੜ ਦੇ 13 ਵਾਰਡਾਂ ਲਈ ਅੱਜ 7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਓਹਨਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਨਗਰ ਨਿਗਮ ਬਣਨ ਤੋਂ ਬਾਅਦ ਪਹਿਲੀ ਵਾਰ ਚੋਣ 26 ਮਈ ਹੋਣ ਜਾ ਰਹੀ ਹੈ। ਬਰਨਾਲਾ ਤੋਂ ਇਲਾਵਾ ਤਪਾ, ਧਨੌਲਾ ਅਤੇ ਭਦੌੜ ਨਗਰ ਕੌਂਸਲ ਲਈ ਵੀ ਇਸੇ ਦਿਨ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਨਿਗਮ ਬਰਨਾਲਾ ਵਿੱਚ ਕੁੱਲ 50 ਵਾਰਡ ਅਤੇ 98 ਪੋਲਿੰਗ ਬੂਥ ਹਨ। ਨਗਰ ਨਿਗਮ ਬਰਨਾਲਾ ਅਧੀਨ ਕੁੱਲ 88304 ਵੋਟਰ ਰਜਿਸਟਰ ਹਨ ਜਿਸ ਵਿੱਚ 46087 ਮਰਦ ਅਤੇ 42217 ਔਰਤਾਂ ਹ...
ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

local news
ਸੰਗਰੂਰ, 15 ਮਈ ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ। ਸਥਾਨਕ ਨਿਵਾਸੀਆਂ ਅਤੇ...
ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

local news
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।...
ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

local news
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛ...