Shadow

local news

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

local news
ਬਰਨਾਲਾ, 9 ਫਰਵਰੀ ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤਾਬਾਂ, ਸਾ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

local news
ਧੂਰੀ/ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਦਾ ਅਹਿਮ ਹਿੱਸਾ ਹਨ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਪੋਲ ਅਤੇ 12 ਡਬਲ ਬ੍ਰੈਕਟ ਪੋਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

local news
ਖਨੌਰੀ/ਮੂਨਕ, 08 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਸਬੰਧੀ 24 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਰੀਬ 19 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਲਕਾ ਲਹਿਰਾ ਦੀਆਂ ਸੜਕਾਂ ਨੂੰ ਵੀ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰ ਅਤੇ ਵਿਕਾਸ ਨੂੰ ਵੀ ਹੋਰ ਤੇਜ਼ੀ ਦੇਣਗੇ। ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਅੱਜ ਪਿੰਡ ਬਾਦਲਗੜ੍ਹ, ਹਮੀਰਗੜ੍ਹ, ਮਕਰੌੜ ਸਾਹਿਬ, ਰਾਮਗੜ੍ਹ ਗੁੱਜਰਾਂ, ਭੁੱਲਣ, ਅੰਨਦਾਣਾ, ਘੂਮਰਘਾਟ, ਮਨਿਆਣਾ ਅਤੇ ਕੜੈਲ ਸਮੇਤ ਖਨੌਰੀ ਮੰਡੀ ਵਿਖੇ ਦਾਣਾ ਮੰਡੀ ਅਤੇ ਸ਼ਹਿਰ ਦੀਆਂ ...
ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

local news
ਹੁਸ਼ਿਆਰਪੁਰ, 7 ਫਰਵਰੀ: ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਕੁੱਲ 447 ਮਹਿਲਾ ਨਵੀਆਂ ਕਾਂਸਟੇਬਲਾਂ ਨੇ ਆਪਣੀ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ ਅਤੇ ਦੇਸ਼ ਦੀ ਸੇਵਾ ਕਰਨ ਲਈ ਫੋਰਸ ਵਿੱਚ ਸ਼ਾਮਲ ਹੋਈਆਂ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਉਨ੍ਹਾਂ ਦਾ ਸਵਾਗਤ ਇੰਸਪੈਕਟਰ ਜਨਰਲ, ਖੜਕਾਂ ਸਿਖਲਾਈ ਕੇਂਦਰ, ਚਾਰੂ ਧਵਜ ਅਗਰਵਾਲ ਨੇ ਕੀਤਾ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਸਮੁੱਚਾ ਸਟਾਫ਼, ਉਨ੍ਹਾਂ ਦੇ ਪਰਿਵਾਰ, ਸਿਖਿਆਰਥੀ, ਸੇਵਾਮੁਕਤ ਬੀ.ਐਸ.ਐਫ ਅਧਿਕਾਰੀ, ਨਵੀਂਆਂ ਮਹਿਲਾ ਕਾਂਸਟੇਬਲਾਂ ਦੇ ਪਰਿਵਾਰ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਇਸ ਮੌਕੇ ਮੌਜੂਦ ਸਨ। ਪਰੇਡ ਦੌਰਾਨ ਮੁੱਖ ਮਹਿਮਾਨ ਨੂੰ ਜਨਰਲ ਸਲਾਮੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕ...
ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

local news
ਮਾਲੇਰਕੋਟਲਾ, 07 ਫਰਵਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ  ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ। ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ ਵਾਹਨਾਂ ਦੇ ਕਾਗਜ਼ਾਤ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਤਸਦੀਕ ਕੀਤੀ ਗਈ। ਜਾਂਚ ਦੌਰਾਨ 03 ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ਕਾਰਨ ਇਨ੍ਹਾਂ ਬੱਸਾਂ ਦਾ ਚਲਾਨ ਕੀਤਾ ਗਿਆ। ਇਹ ਚਲਾਨ ਮੁੱਖ ਤੌਰ ‘ਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਕਮੀ, ਮੈਡੀਕਲ ਕਿੱਟ ਦੀ ਉਪਲਬਧਤਾ ਨਾ ਹੋਣ ਅਤੇ ਅੱਗ ਬੁਝਾਊ ਯੰਤਰ ਦੀ ਘਾਟ ਕਾਰਨ ਕੀਤੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਕੂਲ ਪ੍...
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

local news
ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ...
ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

local news
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਇਸ ਪ੍ਰੋਗਰਾਮ ਦੇ ਮੌਕੇ ਮੁੱਖ ਵਕਤਾ ਰੋਟੇਰੀਅਨ ਡਾ. ਮਨਪ੍ਰੀਤ ਕੌਰ ਨੇ ਬ੍ਰੈਸਟ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਮਹੱਤਤਾ, ਸਵੈ-ਜਾਂਚ, ਸ਼ੁਰੂਆਤੀ ਪੜਾਅ ‘ਚ ਪਛਾਣ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਡਰ ਜਾਂ ਝਿਜਕ ਕਾਰਨ ਜਾਂਚ ਟਾਲਣੀ ਨਹੀਂ ਚਾਹੀਦੀ ਅਤੇ ਸਿਹਤਮੰਦ ਜੀਵਨਸ਼ੈਲੀ, ਸੰਤੁਲਿਤ ਖੁਰਾਕ ਤੇ ਨਿਯਮਿਤ ਮੈਡੀਕਲ ਚੈਕਅੱਪ ਅਪਣਾਉਣੇ ਚਾਹੀਦੇ ਹਨ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬ ਦੇ ਡਾ. ਅਨੂ ਸ਼ਰਮਾ, ਪ੍ਰੋ. ਜਗਜੀਤ ਸ...
ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

local news
ਮਾਨਸਾ, 6 ਫਰਵਰੀ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮਾਂ ਦਾ ਡਰਾਅ ...
ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

local news
ਲੰਬੀ, 06 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ 50 ਹੈਲਥ ਕਾਰਡ ਤਿਆਰ ਕੀਤੇ ਗਏ, ਜਦਕਿ 70 ਲਾਭਪਾਤਰੀਆਂ ਦੀਆਂ ਅਪੋਇੰਟਮੈਂਟਾਂ ਬੁੱਕ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ, ਬਿਨਾਂ ਕਿਸੇ ਭੇਦਭਾਵ ਦੇ, ਯੋਗ ਪਰਿਵਾਰਾਂ ਦੇ ਹੈਲਥ ਕਾਰਡ ਬਣਾਏ ਜਾ ...
ਰਾਜਪਾਲ ਪੰਜਾਬ ਦੀ ਅਗਵਾਈ ਹੇਠ  ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

local news
ਫਾਜ਼ਿਲਕਾ, 06 ਫਰਵਰੀ ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਮਾਨਯੋਗ ਰਾਜਪਾਲ ਪੰਜਾਬ ਜੀ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ ਤੱਕ ਪੈਦਲ ਮਾਰਚ ਦੀ ਅਗਵਾਈ ਕਰਨਗੇ|...