ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) - ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ।
ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ।
ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢ...








