Shadow

local news

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

local news
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ  ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ  ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ। ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ...
ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ ਰੱਖਿਆ ਨੀਂਹ ਪੱਥਰ – ਧਾਲੀਵਾਲ

local news
ਅਜਨਾਲਾ, 1 ਫਰਵਰੀ      ਮੁੱਖ ਮੰਤਰੀ ਪੰਜਾਬ ਨੇ 19  ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ  ਨੀਂਹ ਪੱਥਰ ਜਿਲੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਜਮੀਨੀ ਤੌਰ ਤੇ ਰੱਖਿਆ ਗਿਆ। ਇਸ ਮੌਕੇ ਅੱਜ ਵੱਖ ਵੱਖ ਧਰਮਾਂ ਦੇ ਆਗੂ ਸਹਿਬਾਨ ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਬਿਕਰਾਊਰ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਿਤ ਸਤਿਆ ਪ੍ਰਕਾਸ਼ ਜੀ ਅਜਨਾਲਾ, ਫਾਦਰ ਅਨੀਸ਼ ਜੀ ਦੀ ਹਾਜ਼ਰੀ ਵਿੱਚ ਜਮੀਨੀ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।      ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱਚੇ ਇਸ ਕਾਲਜ ਦੇ ਬਣਨ ਨਾਲ ਪੜ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

local news
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ: ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

local news
ਫਾਜਿਲਕਾ 1 ਫਰਵਰੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ| ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...