Shadow

local news

ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

local news
ਅੰਮ੍ਰਿਤਸਰ, 6 ਜੁਲਾਈ, 2026: ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਚੇਅਰਮੈਨ ਰਿੰਟੂ ਨੇ ਸਿਟੀ ਐਨਕਲੇਵ, ਮਜੀਠਾ ਰੋਡ ਵਿੱਚ ਨਵੇਂ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਵਾਰਡ ਨੰਬਰ 15, ਗੁਰੂ ਨਾਨਕ ਨਗਰ ਵਿੱਚ ਬੰਦ ਸੀਵਰੇਜ ਦੀ ਸਮੱਸਿਆ ਦਾ ਮੌਕੇ 'ਤੇ ਹੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਜਨਤਕ ਮੰਗ ਦੇ ਆਧਾਰ 'ਤੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕੰਮ ਦੀ ਨਿ...
ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ

ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ

local news, Politics
ਲਹਿਰਾਗਾਗਾ 05 ਜੁਲਾਈ ( ):----ਲਹਿਰਾ ਹਲਕੇ ਤੋਂ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਲੋਕਾਂ ਦੇ ਕੀਤੇ ਜਾ ਰਹੇ ਨਿੱਜੀ ਕੰਮਾਂ ਤੇ ਹਲਕੇ ਦੇ ਪਿੰਡਾਂ ਸ਼ਹਿਰਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹੋਏ ਇੱਕ ਸਮਾਗਮ ਵਿੱਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ ,ਸੁਰਜੀਤ ਕੌਰ ,ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ,ਲਖਵੀਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਦੇ ਪਟਕੇ ਪਹਿਨਾਉਂਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਪਿੰਡ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾ...
ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

local news
ਦਿੜ੍ਹਬਾ, 05 ਜੁਲਾਈ- ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੱਸਿਆ ਕਿ ਕਮਾਲਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਲਗਭਗ 12 ਕਿਲੋਮੀਟਰ ਨਵੀਆਂ ਸੜਕਾਂ (ਜੋ ਪਹਿਲਾਂ ਕੱਚੇ ਰਸਤੇ ਸਨ) ਬਣਾਈਆਂ ਜਾ ਰਹੀਆਂ ਹਨ ਅਤੇ ਲਗਭਗ 20 ਕਿਲੋਮੀਟਰ, ਮੌਜੂਦਾ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਸਾਰੇ ਸੜਕੀ ਪ੍ਰੋਜੈਕਟਾਂ 'ਤੇ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਇਹਨਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜ...
ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

local news
ਸੰਗਰੂਰ, 05 ਜੁਲਾਈ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।" ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨ...
ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ

ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ

local news
ਫਾਜਿਲਕਾ 5 ਜੁਲਾਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਡਾ. ਐੱਸ. ਐੱਸ. ਗੋਸਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਜੀ. ਐੱਸ. ਬਰਾੜ, ਪ੍ਰਸਾਰ ਸਿੱਖਿਆ ਡਾਇਰੈਕਟਰ ਡਾ. ਐੱਮ. ਐੱਸ. ਭੁੱਲਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਨਰਮਾ ਖੇਤਰਾਂ ਵਿੱਚ ਨਰਮਾ ਅਤੇ ਹੋਰ ਖਰੀਫ਼ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨਰਮਾ ਫਸਲ ਦਾ ਨਿਯਮਿਤ ਸਰਵੇਖਣ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਧਰਮਪੁਰਾ ਅਤੇ ਕਿਲ੍ਹਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਵੱਲੋਂ ਡਾ. ਜਗਦੀਸ਼ ਕੁਮਾਰ ਅਰੋੜਾ ਅਤੇ ਡਾ. ਮਨਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਗਗਨਦੀਪ ਸਿੰਘ,...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

local news
ਕੋਟਕਪੂਰਾ, 4 ਜੁਲਾਈ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਪਿੰਡ ਚਹਿਲ,  ਪਿੰਡ ਫਿੱਡੇ ਕਲਾਂ ਅਤੇ ਪਿੰਡ ਭੇਰੋ  ਭੱਟੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡਾ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਸ ਨਾਲ ਲੋਕਾਂ ਨੂੰ ਕ...
ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

local news
ਹੁਸ਼ਿਆਰਪੁਰ, 4 ਜੁਲਾਈ : ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂੰ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94787-84338 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੁਲਿਸ ਆਬਜਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਆਜ਼ਾਦ, ...
ਹਲਕਾ ਵਿਧਾਇਕ ਗਿੱਦੜਬਾਹਾ  ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

local news
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।                 ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।                 ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।...
ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

local news
ਸ਼ਹਿਣਾ/ਬਰਨਾਲਾ, 4 ਜੁਲਾਈ- ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜਾਰੀ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ 102 ਭਦੌੜ ਦੇ ਪਿੰਡ ਸ਼ਹਿਣਾ ਦੇ ਬੂਥ ਨੰਬਰ 39 ਦੇ 96 ਸਾਲ ਦੇ ਵੋਟਰ ਜੀਤ ਸਿੰਘ ਵੱਲੋਂ ਆਪਣਾ ਗਣਨਾ ਫਾਰਮ ਭਰਿਆ ਗਿਆ। ਬੂਥ ਦੇ ਬੀ.ਐਲ.ਓ. ਗੁਰਪ੍ਰੀਤ ਸਿੰਘ ਵੱਲੋਂ ਜੀਤ ਸਿੰਘ ਦਾ ਗਣਨਾ ਫਾਰਮ ਡਿਜ਼ੀਟਾਇਜ਼ਡ ਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਆਈ.ਆਰ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 96 ਸਾਲ ਦੇ ਜੀਤ ਸਿੰਘ ਵੱਲੋਂ ਭਰਿਆ ਗਿਆ ਗਣਨਾ ਫਾਰਮ ਇਹ ਸੁਨੇਹਾ ਦੇ ਰਿਹਾ ਕਿ ਹਰ ਇੱਕ ਯੋਗ ਵੋਟਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਵੀ ਇਹ ਹੀ ਉਦੇਸ਼ ਹੈ ਕਿ ਹਰ ਯੋਗ ਵੋਟਰ ਦਾ ਨਵੀਂ ਬਣਾਈ ਜਾ ਰਹੀ ਵੋਟਰ ਲਿਸਟ ਵਿੱਚ ਨਾਮ ਜ਼ਰੂਰ ਸ਼ਾਮਲ ਹੋਵੇ ਤੇ ਅਯੋਗ ਵੋਟਰ ਦਾ ...
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

local news
ਰੂਪਨਗਰ, 3 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਹਾ ਕਿ ਹਰ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਹੈ। ਮੀਟਿੰਗ ਦੌਰਾਨ ਐਮ.ਪੀ. ਲੈਡ ਸਕੀਮ ਅਤੇ ਵੱਖ-ਵੱਖ ਵਿਕਾਸ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਾ ਆਵੇ। ਵਧੀਕ ਡਿਪਟੀ ਕਮਿਸ਼ਨਰ...