ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮਾਲੇਰਕੋਟਲਾ 25 ਅਪ੍ਰੈਲ :
ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।
ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ...








