ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 14 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਕਿਹਾ ਕਿ ਮਹਿਲਾਵਾਂ ਨੇ ਸਵੈ ਸਹਾਇਤਾ ਸਮੂਹਾਂ ਰਾਹੀਂ ਸਰਗਰਮ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਮਿਹਨਤ ਤੇ ਲਗਨ ਸਦਕਾ ਹੌਂਸਲੇ ਦੀ ਉੱਚੀ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਵੱਲੋਂ ਤਿਆਰ ਸਮਾਨ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਂ ਸਮੇਂ ਉਤੇ ਮਿਆਰੀ ਮੰਚ ਪ...








