Tuesday, October 20
Shadow

local news

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

local news
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਫੋਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੇ ਕੇਸਾਂ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਮਿਲਜੁਲ ਕੇ ਕੰਮ ਕਰਨਾ ਲਾਜ਼ਮੀ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਸੁਨਿਸ਼ਚਿਤ ਕੀਤੀ ਜਾਵੇ। ਇਸ ਦੇ ਨਾਲ ਹੀ ਭੱਠਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ...
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

local news
ਤਰਨ ਤਾਰਨ/ਪੱਟੀ, 20 ਅਪ੍ਰੈਲ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ...
ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

local news
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695 ਮੀਟ੍ਰਿਕ ਟਨ, ਪਨਸਪ ਵੱਲੋਂ 16,053 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15,477 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,615 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 105 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 214 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ ਅਤੇ...
ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

ਸਪੀਕਰ ਸੰਧਵਾਂ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

local news
 ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿ...
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

local news
ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ। ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿ...
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

local news
ਜਲੰਧਰ, 18 ਅਪ੍ਰੈਲ                               ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ...
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

local news
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ। ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ...
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 08 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿਚੋਂ ਇੱਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਅਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕ...
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

local news
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ, ਤਾਂ ਜੋ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵ...
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

local news
ਤਰਨ ਤਾਰਨ, 17 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਚੱਲ ਰਹੇ ਫੂਡ ਸੇਫਟੀ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਤਰਨ ਤਾਰਨ ਸ਼ਹਿਰ, ਗੱਗੋਬੂਹਾ ਅਤੇ ਝਬਾਲ ਖੇਤਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ, ਜੋ ਖਰੜ ਲੈਬ ਵਿਚ ਭੇਜੇ ਗਏ ਹਨ। ਇਸ ਦੌਰਾਨ ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਮਿਲਾਵਟ ਤੋਂ ਬਚਣ, ਤੇਲ ਦੀ ਰੀਫ੍ਰਾਈਿਗ ਨਾ ਕਰਨ, ਪਕਾਏ ਹੋਏ ਭੋਜਨ ਦਾ ਸਹੀ ਤਾਪਮਾਨ ਬਣਾਈ ਰੱਖਣ, ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਦੌਰਾਨ ਟੀਮ ਨੇ ਪੱਟੀ, ਭੋਜੀਆਂ ਗੱਗੋਬੂਹਾ, ਭੁੱ...