ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ
ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ...








