Shadow

local news

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

local news
ਮਾਨਸਾ, 4 ਫਰਵਰੀ: ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ। ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

local news
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

local news
ਮਾਲੇਰਕੋਟਲਾ, 04 ਫਰਵਰੀ –                     ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ਜਾਣਕਾਰੀ ਲਈ ਗਈ। ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕਰਕੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਬੱਚ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

local news
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ ਅਤੇ ਉਨਾਂ ਨੇ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਵੀ ਨਾਲ ਲਗਾ ਲਿਆ। ਉਨਾਂ ਨੇ ਕਣਕ ਝੋਨੇ ਦੀ ਰਵਾਇਤੀ ਖੇਤੀ ਦੇ ਨਾਲ-ਨਾਲ ਕਣਕ ਝੋਨੇ ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

local news
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ ਇਤਿਹਾਸ ਦਾ ਬੇਮਿਸਾਲ ਅਧਿਆਇ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ’ਤੇ ਨਤਮਸਤਕ ਹੋ ਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਲੋੜ ਹੈ। ਚੇਅਰਮੈਨ ਗੜ੍ਹੀ ਨੇ ਅਰਦਾਸ ਕਰਦੇ ਹੋਏ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰੇ ਦੀ ਭਲਾਈ ਅਤੇ ਸਮਾਜਿਕ ਏਕਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96ਵੇਂ ਕਰੋੜੀ ਅਤੇ ਬਾਬਾ ਸੰਤੋਸ਼ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਮ...
ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

local news
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) - ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢ...
ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

local news
ਅੰਮ੍ਰਿਤਸਰ, 3 ਫਰਵਰੀ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ। ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰ...
“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

local news
ਫ਼ਿਰੋਜ਼ਪੁਰ, 02 ਫਰਵਰੀ :           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ 'ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।           ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਲਈ ਮੈਗਾ ਕੈਂਪ ਲਗਾਇਆ...
ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

local news
ਤਰਨ ਤਾਰਨ 02 ਫਰਵਰੀ (          ) - ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾਕਟਰ ਤੇਜਬੀਰ ਸਿੰਘ ਭੰਗੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਹ ਜਾਗਰੂਕਤਾ ਅਭਿਆਨ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ  ਵਿਖੇ ਕਰਵਾਇਆ ਗਿਆ । ਇਸ ਅਭਿਆਨ ਵਿੱਚ ਡਾਕਟਰ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਸ਼ਾਮਿਲ ਹੋਏ । ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਯੋਜਨਾ, ਸਾਲ ਫਰਵਰੀ 2015 'ਚ ਭਾਰਤ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਹ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਨੇ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਧਰਮਸ਼ਾਲਾ ਵਰਗੇ ਸਾਂਝੇ ਸਥਾਨ ਲੋਕਾਂ ਵਿੱਚ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵਾਟਰ ਵਰਕਸ ਦੀ ਰਿਪੇਅਰ ਅਤੇ...