ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ
ਬਰਨਾਲਾ, 15 ਫਰਵਰੀ
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।
ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਓਨ੍ਹਾਂ ਦੱਸਿਆ ਕਿ ਉਹ 9 ਫਰਵਰੀ ਨੂੰ ਮੁੱਖ ਮੰਤ...








