Friday, September 4
Shadow

local news

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

local news
ਕੋਟਕਪੂਰਾ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਉਹ ਪਾਰਟੀ ਹੈ ਜੋ ਹ...
ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

local news
ਹੁਸ਼ਿਆਰਪੁਰ, 15 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ। ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆ...
ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

local news
ਮਾਲੇਰਕੋਟਲਾ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੁਬਾਰਾ ਜ...
ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

local news
ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਪੰਜ ਰੋਜ਼ਾ ਹਾਈਕਿੰਗ–ਟਰੈਕਿੰਗ ਕੈਂਪ ਵਿੱਚ ਭਾਗ ਲਿਆ। ਇਹ ਕੈਂਪ ਪਾਲਨਪੁਰ (ਮੋਹਾਲੀ) ਵਿਖੇ ਕੁੜੀਆਂ ਅਤੇ ਮਿਰਜ਼ਾਪੁਰ (ਮੋਹਾਲੀ) ਵਿਖੇ ਮੁੰਡਿਆਂ ਲਈ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਲੰਟੀਅਰਾਂ ਵਿੱਚ ਨੇਤ੍ਰਿਤਵ, ਸਹਿਯੋਗ, ਸਹਿਨਸ਼ੀਲਤਾ ਅਤੇ ਟੀਮ ਵਰਕ ਵਰਗੇ ਗੁਣਾਂ ਦਾ ਵਿਕਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰੀਰਕ ਗਤੀਵਿਧਿਆਂ, ਸ਼ਿਵਾਲਿਕ ਖੇਤਰ ਵਿੱਚ ਟਰੈਕਿੰਗ, ਸਿਸਵਾਂ ਡੈਮ ਦੇ ਦੌਰਾ ਅਤੇ ਗਰੁੱਪ ਗੇਮਾਂ ਕਰਵਾਈਆਂ ਗਈਆਂ, ਜਿਸ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ...
ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

local news
ਮਾਨਸਾ, 14 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ  'ਰੂਹ-ਏ-ਵਿਰਾਸਤ' ਦਾ ਉਦਘਾਟਨ  ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ। ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ। ਡਿਪਟੀ ਕਮ...
ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

local news
ਖਡੂਰ ਸਾਹਿਬ, 14 ਫਰਵਰੀ : ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਸਭ ਤੋਂ ਵੱਧ ਪ੍ਰੋਟੀਨ ਇਨ੍ਹਾਂ ਵਿੱਚ ਪਾਇਆ ਜਾਂਦਾ ਹੈ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ  ਅਪਨਾਉਣ ਕਾਰਨ ਦਾਲ਼ਾਂ ਹੇਠ ਰਕਬਾ ਬਹੁਤ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਮ ਰੁੱਤ ਦੀ ਮੂ...
ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

local news
ਹੁਸ਼ਿਆਰਪੁਰ, 14 ਫਰਵਰੀ :                 ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।           ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ 'ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ।           ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ...
ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

local news
ਹੁਸ਼ਿਆਰਪੁਰ, 13 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀ...
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

local news
ਤਰਨ ਤਾਰਨ, 13 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਨੂੰ ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

local news
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨ...