Saturday, March 7
Shadow

local news

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

local news
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨ...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

local news
ਤਪਾ, 12 ਫਰਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ । ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸ...
ਵੰਦਨਾ ਦੇਵੀ ਤੇ  ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

ਵੰਦਨਾ ਦੇਵੀ ਤੇ ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

local news
ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵੰਦਨਾ ਦੇਵੀ ਅਤੇ  ਰਾਮ ਮੂਰਤੀ ਧਾਮੀ ਦੁਆਰਾ ਆਪਣੇ ਪੁੱਤਰ ਲੇਟ ਦਲੀਪ ਕੁਮਾਰ ਧਾਮੀ  ਦੀ ਯਾਦ ਵਿੱਚ  5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਰੈੱਡ ਕਰਾਸ ਲੇਖਾਕਾਰ ਸਰਬਜੀਤ ਮੌਜੂਦ ਸਨ। ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨ...
ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

local news
ਅਬੋਹਰ/ਫਾਜਿਲਕਾ, 12 ਫ਼ਰਵਰੀ: ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ  4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ  ਕਾਲਜ ਵਿਖ਼ੇ ਹੋਈ। ਅੱਜ ਦੇ ਇਸ ਆਖ਼ਰੀ ਦਿਨ ਨਸ਼ਿਆਂ ਵਿਰੁੱਧ ਰੇਲਵੇ ਸਟੇਸ਼ਨ ਅਬੋਹਰ ਤੋਂ ਡੀਏਵੀ ਕਾਲਜ ਅਬੋਹਰ ਤੱਕ ਪੈਦਲ ਯਾਤਰਾ ਕੱਢੀ ਗਈ! ਇਸ ਪੈਦਲ ਯਾਤਰਾ  ਵਿੱਚ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਮਾਨਯੋਗ ਗਵਰਨਰ ਪੰਜਾਬ ਨੇ ਆਪਨੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਕੇਵਲ ਸਰਕਾਰ ਦੀ ਹੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਬਣਦੀ ਹੈ ਤਾਂ ਹੀ ਪੰਜਾਬ ਮੁੜ ਤੋਂ ਪਹਿਲਾਂ ਵਰਗਾ ਰੰਗਲਾ ਪੰਜਾਬ ਬਣ ਸਕੇ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਬਲੀਦਾਨ...
ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

local news
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 11 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿ...
ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

local news
ਤਰਨ ਤਾਰਨ, 11 ਫਰਵਰੀ : 2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿ...
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

local news
ਬਰਨਾਲਾ, 11 ਫਰਵਰੀ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ਧਿਰਾਂ ਨਾਲ ਮ...
ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

local news
ਬਰਨਾਲਾ, 9 ਫਰਵਰੀ ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤਾਬਾਂ, ਸਾ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

local news
ਧੂਰੀ/ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਦਾ ਅਹਿਮ ਹਿੱਸਾ ਹਨ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਪੋਲ ਅਤੇ 12 ਡਬਲ ਬ੍ਰੈਕਟ ਪੋਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ...