Shadow

local news

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

local news
ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਰਾਸ਼ਟਰੀ ਸੂਚੀ ਜਾਰੀ ਕੀਤੀ ਗਈ ਹੈ, ਇਸ ਸੂਚੀ ਵਿੱਚ ਪੰਜਾਬ ਤੋਂ ਪ੍ਰਭਾਵਸ਼ਾਲੀ ਕਾਰਜਸ਼ੈਲੀ ਅਤੇ ਪੁਲਿਸ ਅਗਵਾਈ ਲਈ ਚਾਰ ਪੁਲਿਸ ਅਧਿਕਾਰੀਆਂ ਸਮੇਤ ਚੰਡੀਗੜ੍ਹ ਦੇ ਇੱਕ ਪੁਲਿਸ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਆਈ.ਪੀ.ਐੱਸ. ਨੂੰ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ ਕਾਨੂੰਨ ਵਿਵਸਥਾ ਕਾਇਮ ਰੱਖਣ, ਅਪਰਾਧ ’ਤੇ ਕਾਬੂ ਪਾਉਣ, ਤੁਰੰਤ ਕਾਰਵਾਈ ਅਤੇ ਲੋਕਾਂ ਨਾਲ ਬਿਹਤਰ ਸੰਵਾਦ ਰਾਹੀਂ ਸ਼ਲਾਘਾਯੋਗ ਕਾਰਜਸ਼ੈਲੀ ਲਈ ਸ਼ਾਮਿਲ ਕੀਤਾ ਗਿਆ ਹੈ। ਇਹ ਸੂਚੀ ਫੇਮ ਇੰਡੀਆ–ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਹੈ ਜੋ ਦੇਸ਼ ਦੇ ਰਾਜਨੀਤਿਕ, ਪ੍ਰਸ਼ਾਸਨਿਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਰਵੇਖਣ ਕਰਨ ਲਈ ਜਾਣੀ ਜਾਂਦੀ ਹੈ। ਸਾਲ 2019 ਬੈਚ ਦੇ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਨੇ ਜਨਵਰੀ 2026 ਵਿੱਚ ਐਸਐਸਪੀ ਰੂਪਨਗਰ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਦਿਆਂ ਉਨ੍ਹਾਂ ਨੇ ਸਾਫ਼-ਸੁਥਰਾ, ਭ੍ਰਿਸ਼ਟਾਚਾਰ-ਮੁਕਤ ਅਤੇ ਪਾਰਦ...
ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ...
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

local news
ਫਰੀਦਕੋਟ, 27 ਅਗਸਤ  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੇਰਾ ਯੁਵ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ :   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ...
ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

local news
ਸ੍ਰੀ ਮੁਕਤਸਰ ਸਾਹਿਬ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਜੀ ਨੇ ਕਿਹਾ ...
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

local news
ਅਹਿਮਦਗੜ੍ਹ/ਮਾਲੇਰਕੋਟਲਾ, 26 ਅਗਸਤ:         ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਲਾਨ ਹੋਣ ਤੋਂ ਰੋਕਣ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਉਦਯੋਗਪਤੀ ਜੈ ਗੋਪਾਲ ਗੋਇਲ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰਕ ਮਿਲਣੀ ਦੌਰਾਨ ਪੰਜਾਬ, ਪੰਜਾਬੀਅਤ ਅਤੇ ਸਮਾਜਿਕ ਸਰੋਕਾਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ  ਗੋਇਲ ਦੇ ਪਰਿਵਾਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਅਤੇ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਪੰਜਾਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਭ...
ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

local news
ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ਉਨ੍ਹਾਂ...
ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

local news
ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਜੀ ਨੇ ਕਿਹਾ ...
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

local news
ਤਰਨ ਤਾਰਨ, 26 ਅਗਸਤ (            ) -   ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 07-09-2026 ਤੋਂ 07-10-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ), ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 31-08-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚ...
ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

local news
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।   ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤੇ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪ...