Shadow

local news

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

local news
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਿਮਾਚਲ ਦੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਾਲ-ਨਾਲ ਪੰਜਾਬ ਦੇ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ। ਵਿਧਾਇਕ ਦਿਨੇਸ਼ ਚੱਢਾ ਨੇ ਭੁੱਡ ਬੈਰੀਅਰ ਹਿਮਾਚਲ ਪ੍ਰਦੇਸ਼ ਵਿਖੇ ਸਰਸਾ ਦਰਿਆ ਵਿੱਚ ਡਿੱਗ ਰਹੇ ਕੂੜੇ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਮੜਾਂਵਾਲਾ ਖੇਤਰ ਵਿੱਚ ਬਰਦ ਖੱਡ ਵਿਖੇ ਵੀ ਪਹੁੰਚੇ, ਜਿੱਥੇ ਦਰਿਆ/ਖੱਡ ਦੇ ਅੰਦਰ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਡੰਪ ਕੀਤਾ ਹੋਇਆ ਮਿਲਿਆ। ਮੌਕੇ ’ਤੇ ਮੌਜੂਦ ਸਮੱਗਰੀ ਵਿੱਚ ਉਦਯੋਗਿਕ ਰਹਿੰਦ-ਖੂੰਹਦ, ਰਸਾਇਣਕ ਸਮੱਗਰੀ, ਮੈਡੀਕਲ ਇੰਜੈਕਸ਼ਨਾਂ ਅਤੇ ਹੋਰ ਖਤਰਨਾਕ ਵ...
ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

local news
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ...
ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

local news
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਮਹੱਤਵਪੂਰਨ ਸਹੂਲਤ ਦੱਸਿਆ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਖੇਡ ਮੈਦਾਨ ਸਿਰਫ਼ ਖੇਡਣ ਦੀ ਥਾਂ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਤਿਆਰ ਕੀਤੇ ਗਏ ਖੇਡ ਸਟੇਡੀਅਮ ਵਿੱਚ ਨੌਜਵਾਨਾਂ ਲਈ ਫੁੱਟਬਾਲ ਦਾ ਮੈਦਾਨ ਅਤੇ ਵਾਲੀਬਾਲ ਲਈ ਵੱਖਰਾ ਕੋਰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

local news
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

local news
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

local news
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ : 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਬ...
ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

local news
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 250 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਐਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿੱਚ ਭਾਗ ਲਿਆ ਹੈ। ਮੀਟਿੰਗ ਵਿੱਚ ਦੱਸਿਆ ਗਿਆ...
ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ

ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ

local news
ਧਨੌਲਾ (22 ਅਗਸਤ, 2026): ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਪਸ਼ੂ ਚਿਕਿਤਸਾ ਸੰਬੰਧੀ ਨਿੱਜੀ ਅਤੇ ਸਰਕਾਰੀ ਕਾਲਜਾਂ ਤੇ ਹਸਪਤਾਲਾਂ,ਦਵਾਈਆਂ ਦੀਆਂ ਦੁਕਾਨਾਂ,ਲੈਬ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ। ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ  ਡੇਂਗੂ ਅਤੇ ਚਿਕਨਗੁਣੀਆ ਏਡੀਜ਼ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ ਜੋ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਪਣੇ ਪਰਿਵਾਰ ਦਾ ਵਾਧਾ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਖੜ੍ਹਾ ਨਾ ਹੋਣ ਦਈਏ ਤਾਂ ਅਜਿਹੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਡਾਕਟਰ ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਜਾਂ ਡੇਂਗੂ ਹੋ ਸਕਦਾ ਹੈ ਇਸ ਕਰਕੇ ਬੁਖਾਰ ਹੋਣ ...
ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਪਿੰਡ ਕੋਹਾੜ ਵਿਖੇ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਪਿੰਡ ਕੋਹਾੜ ਵਿਖੇ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

local news
ਬਟਾਲਾ, 22 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਕੀਤੀ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਕਾਂਗਰਸ ਪਾਰਟੀ ਤੋਂ ਕਿਨਾਰਾ ਕਰਕੇ ਆਪ ਪਾਰਟੀ ਨਾਲ ਜੁੜਨ ਵਾਲੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੂਰ ਕੀਤੀਆਂ ਗਈਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

local news
ਜੈਤੋ, 22 ਅਗਸਤ - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨ ਜਿਲ੍ਹੇ ਦੇ ਹਲਕਾ ਜੈਤੋ ਦੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹ...