Shadow

local news

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

local news
ਸੰਗਰੂਰ, 22 ਅਗਸਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਵੱਖ-ਵੱਖ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਨਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ, ਖੇਡਾਂ ਅਤੇ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪ੍ਰਗਟਾਵੇ ਨੂੰ ਪਹਿਚਾਣਨ ਅਤੇ ਆਪਣੀ ਖੁਸ਼ੀ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

local news
ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿੱਚਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾਊ ਯੰਤ...
ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ। ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦੇ ਸੁੱਟਣ ਲਈ ਜਗ੍ਹਾ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

local news
ਮਾਲੇਰਕੋਟਲਾ, 20 ਅਗਸਤ:                     ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ  ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਪੇਂਡੂ ਖੇਤਰਾਂ ਵਿੱਚ ਹਰਿਆਵਲ ਦਾ ਘੇਰਾ ਵਧਾਉਣਾ ਹੈ। ਵਿਭਾਗ ਵੱਲੋਂ ਕਿਸਾਨਾਂ ਅਤੇ ਲੋਕਾਂ ਨੂੰ ਬੂਟੇ ਮੁਹੱਈਆ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਖੇਤਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਮਾਲੇਰੋਕਟਲਾ ਸਤਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਾਪਤ ਕੀਤੇ ਬੂਟਿਆਂ ਦੀ ਨਿਯਮਤ ਦੇਖਭਾਲ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਰੁੱ...
ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ -         ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜਗਾਰ ਅਤ...
ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

local news
ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾਬ ਦੇ ਹਿੱਤਾਂ ਅਤੇ...
ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

local news
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

local news
ਕੋਟਕਪੂਰਾ, 12 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੈਣਾਂ ਅਤੇ ਧੀਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸ. ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਅਮੀਰ ਸੱਭਿਆਚਾਰ, ਤਿਉਹਾਰਾਂ ਅਤੇ ਰਿਸ਼ਤਿਆਂ ਦੀ ਮਿਠਾਸ ਲਈ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ। ਸਾਵਣ ਦੀਆਂ ਤੀਆਂ ਵੀ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜੋ ਭੈਣਾਂ-ਧੀਆਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਪੁਰਾਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀ...
ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

local news
ਬਟਾਲਾ, 12 ਅਗਸਤ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ, ਸੀਨੀਅਰ ਆਗੂ ਹਨੀ ਚੌਹਾਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ ਅਤੇ ਵੱਖ ਵੱਖ ਸਖਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀ...
ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

local news
ਫਾਜਿਲਕਾ 12 ਅਗਸਤ- ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਮਿਤੀ 11.08.2026 ਅਤੇ 12.08.2026 ਨੂੰ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੀਰਾਂਵਾਲੀ ਤੇ ਸਰਕਾਰੀ ਹਾਈ ਸਕੂਲ ਹੀਰਾਂਵਾਲੀ ਅਤੇ ਆਂਗਣਵਾੜੀ ਸੈਂਟਰ ਰਾਮਪੁਰਾ ਕੋਡ ਨੰਬਰ 214, ਆਂਗਣਵਾੜੀ ਸੈਂਟਰ ਜੰਡਵਾਲਾ ਖਰਤਾ ਕੋਡ ਨੰਬਰ 229, ਆਂਗਣਵਾੜੀ ਸੈਂਟਰ ਹੀਰਾਂਵਾਲੀ ਕੋਡ ਨੰਬਰ 301-302 ਅਤੇ ਰਾਸ਼ਨ ਡਿਪੂ ਪੀ.ਡੀ.ਐਸ. ਨੰਬਰ 0031 ਹੀਰਾਂਵਾਲੀ ਦਾ ਦੌਰਾ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ ਵਿੱਚ ਮੈਂਬਰ ਵੱਲੋਂ ਦੌਰੇ ਦੌਰਾਨ ਆਰ.ਓ. ਦੇ ਪਾਣੀ ਦਾ ਟੀ.ਡੀ.ਐਸ. ਚੈੱਕ ਕੀਤਾ ਗਿਆ ਜੋ ਕਿ 275 ਪਾਇਆ ਗਿਆ ਜੋ ਕਿ ਜ਼ਿਆਦਾ ਸੀ। ਮੈਂਬਰ ਵ...