“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 02 ਫਰਵਰੀ :
ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ 'ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਲਈ ਮੈਗਾ ਕੈਂਪ ਲਗਾਇਆ...






