Shadow

local news

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

local news
ਹੁਸ਼ਿਆਰਪੁਰ, 18 ਮਈ :                    ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ  ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਪ੍ਰਤੀਕਿਰਿਆ ਮਿਲੀ । ਕਈ ਲਾਭਪਾਤਰੀਆਂ ਨੇ ਜੋ ਕਿ ਕਈ ਸਾਲਾਂ ਤੋਂ ਚੱਲਣ-ਫਿਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ, ਇਸ ਕੈਂਪ ਰਾਹੀਂ ਮਿਲੀ ਸਹਾਇਤਾ ਲਈ ਦਿਲੋਂ ਧੰਨਵਾਦ ਕੀਤਾ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ  ਮੰਗੇਸ਼ ਸੂਦ ਨੇ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਰੈੱਡ ਕਰਾਸ, ਹੁਸ਼ਿਆਰਪੁਰ ਵੱਲੋਂ ਲਗਾਏ ਗਏ ਕੈਂਪਾ ਵਿੱਚੋਂ ਇਹ ਚੌਥਾ ਵੱਡਾ...
ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਬਰਨਾਲਾ, 18 ਮਈ-     ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾਵੇਗਾ। ਓਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ। ਇਸ ਮਗਰੋਂ ਓਹਨਾਂ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ...
ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

local news
ਫਰੀਦਕੋਟ, 18 ਮਈ - ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ ਵੋਟਰਾਂ/ ਉਮ...
ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

local news
ਬਰਨਾਲਾ, 17 ਮਈ-       ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ।   ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਿਗਮ ਅਤੇ ਕੌਂਸਲਾਂ ਦੇ 91 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।     ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ 98 ਪੋਲਿੰਗ ਬੂਥਾਂ, ਨਗਰ ਕੌਂਸਲ ਧਨੌਲਾ, ਤਪਾ ਅਤੇ ਭਦੌੜ ਲਈ ਕ੍ਰਮਵਾਰ 13,15 ਅਤੇ 13 ਵਾਰਡ ਹਨ ਤੇ ਕ੍ਰਮਵਾਰ 21 ਬੂਥਾਂ,18 ਬੂਥਾਂ ਅਤੇ 16 ਪੋਲਿੰਗ ਬੂਥਾਂ 'ਤੇ ਵੋਟਾਂ ਪੈਣੀਆਂ ਹਨ।    ਨਗਰ ਨਿਗਮ ਬਰਨਾਲਾ ਲਈ ਅੱਜ ਰਿਟਰਨਿੰਗ ਅਫ਼ਸਰ ਸਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਗਵਾਈ ਹੇਠ ਸੈਕਰੇਡ ਹਾਰਟ ਕੌਨਵੈਂਟ...
ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

local news
ਧੂਰੀ, 17 ਮਈ: ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਇਸ ਮੌਕੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਾਅਦਾ ਕੀਤਾ। ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ...
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

local news
ਧੂਰੀ, 17 ਮਈ: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਦੇ ਤਹਿਤ ਲਗਭਗ 25 ਕਿਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

local news
ਮਾਨਸਾ, 17 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਕਰਵਾਈ ਗਈ, ਜਿਸ ਵਿੱਚ ਚੋਣ ਸਟਾਫ਼ ਨੂੰ ਚੋਣ ਪ੍ਰਕਿਰਿਆ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਕੌਂਸਲ ਮਾਨਸਾ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ, ਨਗਰ ਕੌਂਸਲ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਤੇ ਨਗਰ ਕੌਂਸ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

local news
ਮਾਲੇਰਕੋਟਲਾ, 17 ਮਈ -                         ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਬਾਲ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਜਿਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਪ੍ਰਮਾਣ ਪੱਤਰ, ਡਰਾਈਵਰਾਂ ਦੇ ਲਾਇਸੰਸ ਅਤੇ ਨਿਰਧਾਰਿਤ ਰੂਟ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਜਾਂਚ ਦੌਰਾਨ 4 ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ ਜਿਸ ਕਾਰਨ ਇਨ...
ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

local news
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

local news
ਮਹਿਲਕਲਾਂ, 16 ਮਈ  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀ ਐਚ ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਜਸਪਿੰਦਰ ਵਾਲਿਆ ਨੇ ਡੇਂਗੂ ਅਤੇ ਮਲੇਰੀਆ ਬੁਖਾਰ ਦੇ ਕਾਰਣ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ। ਸ਼ਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਕੁਰੜ ਵਿਖੇ ਲਗਾਏ...