ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ; 17 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।”
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ...







