ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ ()
ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ।
ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਕਮ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਇਹ ਮੁਆਵਜ਼ਾ ਵੰਡਣ ਦਾ ਰਿਕਾਰਡ ਬਣਾਇਆ ਹੈ।
ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਸ. ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਵਚਨਬੱਧਤ...








