Saturday, October 3
Shadow

National

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਇੱਕ ਏਕੇ-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 60 ਜਿੰਦਾ ਕਾਰਤੂਸ ਅਤੇ ਤਿੰਨ 9 ਐਮਐਮ ਗਲੋਕ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ 50 ਜਿ਼ੰਦਾ ਕਾਰਤੂਸਾਂ ਦੀ ਖੇਪ ਬਰਾਮਦ ਕੀਤੀ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ ਵਾਸੀ ਸੰਗਰਾਈ(ਗੁਰਦਾਸਪੁਰ), ਵਿਪਨ ਕੁਮਾਰ ਉਰਫ਼ ਮਨੀਸ਼ ਵਾਸੀ ਮਰੀਆਂਵਾਲ, ਬਟਾਲਾ ਅਤੇ ਚਮਕੋਰ ਸਿੰਘ ਵਾਸੀ ਨੱਤ, ਬਟਾਲਾ, ਜਿ਼ਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਹ ਕਾਰਵਾਈ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨ...
ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

National, Politics, Punjab
ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ: ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਜੋ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ ਦੋ ਪੁਲਿਸ ਜਿ਼ਲ੍ਹਿਆਂ- ਤਰਨਤਾਰਨ ਅਤੇ ਬਟਾਲਾ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗੌਰ...
ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇਹਨਾਂ ਕਲੀਨਿ...
ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

National, Politics, Punjab
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 365 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 227 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,979 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3 ਕਿਲੋਗ੍ਰਾਮ ਹੈਰੋਇਨ, 506 ਗ੍ਰਾਮ ਅਫੀਮ, 44 ਕਿਲੋ ਭੁੱਕੀ,  406 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 14 ਅਕਤੂਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਹਨਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

National, Politics, Punjab
ਚੰਡੀਗੜ੍ਹ, 14 ਅਕਤੂਬਰ 2025- ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ਵਿੱਚ ਹੋਏ ਸੜਕ ਹਾਦਸੇ ‘ਚ ਮਾਰੇ ਗਏ 27 ਸਾਲਾ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ਨਾਲ ਪਰਿਵਾਰ ਨੂੰ ਆਪਣੇ ਪੁੱਤਰ ਨੂੰ ਅਖੀਰਲਾ ਵਿਦਾ ਦੇਣ ਦਾ ਮੌਕਾ ਮਿਲਿਆ। ਹਰਨੂਰ ਸਿੰਘ, ਪ੍ਰਸਿੱਧ ਉਦਯੋਗਪਤੀ ਸ. ਗੁਰਚਰਨ ਸਿੰਘ ਦੇ ਪੁੱਤਰ ਸਨ। 6 ਅਕਤੂਬਰ ਨੂੰ ਓਰੋ-ਮੇਡੋਂਟੇ (ਓਨਟਾਰੀਓ) ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਨਸ਼ੇ ਵਿੱਚ ਡਰਾਈਵ ਕਰ ਰਿਹਾ ਟਰੱਕ ਟਕਰਾ ਗਿਆ। ਇਸ ਅਚਾਨਕ ਘਟਨਾ ਨਾਲ ਪਰਿਵਾਰ ਗਹਿਰੇ ਸੋਕ ਵਿੱਚ ਡੁੱਬ ਗਿਆ ਅਤੇ ਵਿਦੇਸ਼ ਤੋਂ ਦੇਹ ਲਿਆਉਣ ਦੀ ਪ੍ਰਕਿਰਿਆ ਵਿੱਚ ਕਈ ਰੁਕਾਵਟਾਂ ਆ ਗਈਆਂ, ਜੋ ਆਮ ਤੌਰ ‘ਤੇ ਕਈ ਦਿਨ ਲੈਂਦੀ ਹੈ। ਪਰਿਵਾਰ ਵੱਲੋਂ 8 ਅਕਤੂਬਰ ਦੀ ਰਾਤ ਨੂੰ ਵਰਲਡ MSME ਫੋਰਮ ਦੇ ਪ੍ਰਧਾਨ ਬਦਿਸ਼ ਜਿੰਦਲ ਰਾਹੀਂ ਮੰਤਰੀ ਸੰਜੀਵ ਅਰੋੜਾ ਨਾਲ ਸੰਪਰਕ ਕੀਤਾ ਗਿਆ। ਨਾਲ ਹੀ CICU ਦੇ ਪ੍ਰਧਾਨ ਉਪਕਾਰ ਸਿੰਘ ਅਹੁਜਾ ਨੇ ਵੀ ਪਰਿਵਾਰ ਵੱਲੋਂ ਤ...
ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ...
ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

National, Politics, Punjab
ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ੍ਰਬੰਧਾਂ ...
ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

National, Politics, Punjab
ਚੰਡੀਗੜ੍ਹ, 13 ਅਕਤੂਬਰ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ ...