ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ 'ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ।
ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾਂ ਹੀ ਚ...








