ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ, 10 ਅਕਤੂਬਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾ...







