ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ
ਅਮਰਗੜ/ਮਾਲੇਰਕੋਟਲਾ , 06 ਸਤੰਬਰ :
ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਡੇਂਗੂ ਅਤੇ ਮਲੇਰੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਵਾਸਤੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਡੇਂਗੂ ਦੀ ਜਾਂਚ ਲਈ ਅਲਾਈਜਾ ਟੈਸਟ ਜਿਲ੍ਹਾ ਹਸਪਤਾਲ ‘ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸਾ ਨਿਰਦੇਸਾ ਤਹਿਤ ਅਮਰਗੜ੍ਹ ਵਿਖੇ ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਵਿਸੇ਼ਸ ਸਰਵੇ ਕਰਵਾਇਆ ਗਿਆ ।
ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਬੁਖ਼ਾਰ ਤੋਂ ਪੀੜਤ 737 ਮਰੀਜ਼ਾਂ ਵੱਲੋਂ ਅਲਾਈਜਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਹੁਣ ਤੱਕ 24 ਮਰੀਜ਼ਾਂ ਦਾ ਟੈਸਟ ਪੋਜਟਿਵ ਪਾਇਆ ਗਿਆ। ਪੋਜਟਿਵ ਮਰੀਜ਼ ਬਿਲਕੁਲ ਤੰਦਰੁਸਤ ਹਨ। ਅੱਜ ਕੀਤੇ ਗਏ ਟੈਸਟਾਂ ‘ਚੋਂ 2 ਮਰੀਜ਼ ਪੋਜਟਿਵ ਆਏ ਹਨ, ਜਿਨ੍ਹਾਂ ‘ਚੋਂ ਇਕ ਗੁਆਰਾ ਤੇ ਉੱਪਲ ਖੇੜੀ ਪਿੰਡ ਦਾ ਹੈ। ਉਨਾਂ ਦੱਸਿਆ ਕਿ ਪਹਿਲਾਂ ਅਮਰਗੜ੍ਹ ਅਧੀਨ ਇਕ-ਇੱਕ ਕੇਸ ਪਿੰਡ ਤੋਲਾਵਾਲ, ਬਾਗੜੀਆਂ ਅਤੇ ਗਿਆਨੀ ਜ਼ੈਲ ਸਿੰਘ ਕਲੋਨੀ ‘ਚ ਪਾਏ ਗਏ ਸਨ। ਜਿਲ੍ਹਾ ਮਾਲੇਰਕੋਟਲਾ ਅਧੀਨ ਕੋਈ ਵੀ ਮੌਤ ਡੇਂਗੂ ਕਾਰਨ ਨਹੀ...








