Shadow

National

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭ...
19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

National, Politics, Punjab
ਮਾਲੇਰਕੋਟਲਾ, 22 ਜਨਵਰੀ: ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ  ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ। ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ।ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵ...
ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

National, Politics, Punjab
ਮਾਨਸਾ/ਬੁਢਲਾਡਾ, 22 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਰਾਜਿੰਦਰ ਵਰਮਾ ਨੇ ਆਂਗਣਵਾੜੀ ਵਰਕਰਾਂ ਤੇ ਵਿਦਿਆਰਥੀਆਂ ਨੂੰ ਨੂੰ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਆਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਦੰਡਨੀਆ ਜ਼ੁਰਮ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ ਤੋਂ ਖਤਮ ਕਰਨ ਲਈ ਸਮਾਜ ਇਕਜੁੱਟ ਹੋਵੇ ...
ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

National, Politics, Punjab
ਫਰੀਦਕੋਟ, 22 ਜਨਵਰੀ ( ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲਾ ਹਸਪਤਾਲ ਫਰੀਦਕੋਟ ਤੋਂ ਕੀਤੀ ਗਈ, ਇਸ ਸਮਾਰੋਹ ਦੀ ਪ੍ਰਧਾਨਗੀ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ।ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬਾਬਾ ਅਮਨਦੀਪ ਸਿੰਘ ਨੇ ਇਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ l ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਸਿਹਤ ਸੰਭਾਲ ਯੋਜਨਾ ਹੈ ਜੋ ਪੰਜਾਬ ਦੇ ਸਾਰੇ ਪ੍ਰਮਾਣਿਤ ਨਾਗਰਿਕਾਂ ਨੂੰ ਨਕਦ ਰਹਿਤ ਦੂਜੇ ਅਤੇ ਤੀਜੇ ਦਰਜੇ ਦੀ ਡਾਕਟਰੀ ਦੇਖਭਾਲ ਪ੍ਰਦਾਨ ਕਰਦੀ ਹੈ। ਇਹ ਯੋਜਨਾ ਪੰਜਾਬ ਦੇ ਸਾਰੇ ਯੋਗ ਪਰਿਵਾਰਾਂ ਲਈ ਹੈ, ਜੋ ਬਿਨਾਂ ਕਿਸੇ ਵਿੱਤੀ ਪ੍ਰੇਸ਼ਾਨੀ ਦੇ ਮਿਆਰੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਅਧੀਨ ਮਰੀਜ਼ ਆਪਣਾ ਇਲਾਜ ਕਿਸੇ ਵੀ ...
ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ

National, Politics, Punjab
ਬਰਨਾਲਾ, 22 ਜਨਵਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ  ਸੰਤ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਕਲਾਂ, ਸੰਤ ਬਾਬਾ ਲੋਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਲੋਂਗਪੁਰੀ ਬਰੀਲੀਅੰਟ ਸਕੂਲ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ ਕੁੱਲ 54 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ 'ਤ...
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

National, Politics, Punjab
ਹੁਸ਼ਿਆਰਪੁਰ, 22 ਜਨਵਰੀ :           ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।...

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ*

National, Politics, Punjab
ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ। ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੁਆਰਾ ਕੀਤਾ ਗਿਆ ਸੀ ਅਤੇ ਇਸਨੂੰ ਡਿਜ਼ਾਈਨ ਕਰਨ ਦਾ ਐਲਾਨ ਮਈ, 2025 ਵਿੱਚ ਕੀਤਾ ਗਿਆ। ਈਸੀਆਈ-ਨੈੱਟ ਦੇ ਲਾਂਚ ਮੌਕੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਟਫਾਰਮ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਆਰ ਕੀਤਾ ਗਿਆ ਹੈ ਅਤੇ ਇਹ 22 ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਉਪਲਬਧ ਹੈ। ਉਨ੍ਹਾਂ ਨੇ ਦੁਨੀਆ ਭਰ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨੂੰ ਆਪਣੇ ਦੇਸ਼ਾਂ ਲਈ ਕਾਨੂੰਨਾ...

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਬੇ ਨੇ ਸ਼ਾਨਦਾਰ ਕਰਗੁਜ਼ਾਰੀ ਸਦਕਾ ਇਹ  ਪ੍ਰਾਪਤੀ ਦਰਜ ਕੀਤੀ ਹੈ । ਇਹ ਮਾਣਮੱਤੀ ਪ੍ਰਾਪਤੀ ਮਜ਼ਬੂਤ ਅਤੇ ਗਤੀਸ਼ੀਲ ਸਟਾਰਟਅੱਪ ਈਕੋਸਿਸਟਮ ਸਿਰਜਣ ਵਿੱਚ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਵਣਜ ਅਤੇ ਉਦਯੋਗ ਮੰਤਰਾਲੇ ਅਧੀਨ ਡੀ.ਪੀ.ਆਈ.ਆਈ.ਟੀ. ਵੱਲੋਂ ਕੀਤੇ ਇਸ ਸਟੇਟ ਸਟਾਰਟਅੱਪ ਰੈਂਕਿੰਗ ਅਭਿਆਸ ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਟਾਰਟਅੱਪ ਈਕੋਸਿਸਟਮ  ਮਜ਼ਬੂਤ ਕਰਨ ਲਈ ਸਰਗਰਮ ਸੁਧਾਰਾਂ ਨੂੰ ਅਪਣਾਉਣ ਵੱਲ ਉਤਸ਼ਾਹਿਤ ਕਰਨਾ ਹੈ। ਮੌਜੂਦਾ ਐਡੀਸ਼ਨ ਵਿੱਚ 36 ਵਿੱਚੋਂ 34 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਹਿੱਸਾ ਲਿਆ, ਜੋ ਨਵੀਨਤਾ ਅਤੇ ਉੱਦਮਤਾ ਵੱਲ ਵਧ ਰਹੇ ਭਾਰਤ ਦੇ ਯਤਨਾਂ ...
“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

National, Politics, Punjab
ਮਾਲੇਰਕੋਟਲਾ, 21 ਜਨਵਰੀ: ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅ...
ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

National, Politics, Punjab
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3. ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। 4. ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। 5. ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚ...