Wednesday, September 30
Shadow

National

ਫਾਜ਼ਿਲਕਾ ਸ਼ਹਿਰ ਨੂੰ ਮਿਲੀ ਸੌਗਾਤ ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

ਫਾਜ਼ਿਲਕਾ ਸ਼ਹਿਰ ਨੂੰ ਮਿਲੀ ਸੌਗਾਤ , ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

National
ਫਾਜ਼ਿਲਕਾ 16 ਅਗਸਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ।ਇਸੇ ਲੜੀ ਦੇ ਤਹਿਤ ਨਗਰ ਕੌਂਸਲ ਫਾਜ਼ਿਲਕਾ ਨੂੰ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ ਹਨ। ਇਹ ਮਸ਼ੀਨਾਂ ਸੀਵਰੇਜ ਸਾਫ ਕਰਨ ਲਈ ਵਰਤੀਆਂ ਜਾਣਗੀਆਂ । ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇਹਨਾਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ । ਉਨਾਂ ਨੇ ਆਖਿਆ ਕਿ ਇਹਨਾਂ ਰਾਹੀਂ ਛੋਟੀਆਂ ਗਲੀਆਂ ਵਿੱਚ ਵੀ ਜਿੱਥੇ ਵੱਡੀਆਂ ਜੈਟਿੰਗ ਮਸ਼ੀਨਾਂ ਨਹੀਂ ਜਾ ਸਕਦੀਆਂ ਸਨ ਸਫਾਈ ਹੋ ਸਕੇਗੀ ਅਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ। ਉਹਨਾਂ ਨੇ ਕਿਹਾ ਕਿ ਇਸ ਨਾਲ ਸ਼ਹਿਰ ਦੀ ਸਵੱਛਤਾ ਲਈ ਬਹੁਤ ਵਧੀਆ ਉਪਰਾਲਾ ਹੋਵੇਗਾ। ਵਿਧਾਇਕ ਨਰਿੰਦਰ ਪਾਲ ਸਿੰਘ ਸਭਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਸਰਬ ਪੱਖੀ ਵਿਕਾਸ ਤੇ ਤਵੱਜੋ ਦਿੰਦੀ ਹੈ ਅਤੇ ਇਸੇ ਲੜੀ ਤਹਿਤ ਇਹ ਮਸ਼ੀਨਾਂ ਮੁਹਈਆ ਕਰਵਾਈਆਂ ਗਈਆਂ ਹਨ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁ...
ਐੱਸ ਬੀ ਆਈ ਵਲੋਂ ਜਵਾਹਰ ਨਵੋਦਯ ਵਿਦਿਆਲਯ ਨੂੰ ਆਰ.ਓ ਦਾਨ

ਐੱਸ ਬੀ ਆਈ ਵਲੋਂ ਜਵਾਹਰ ਨਵੋਦਯ ਵਿਦਿਆਲਯ ਨੂੰ ਆਰ.ਓ ਦਾਨ

National
ਤਪਾ, 16 ਅਗਸਤ     ਸਟੇਟ ਬੈਂਕ ਆਫ਼ ਇੰਡੀਆ ਵਲੋਂ ਪੀਐਮ ਸ੍ਰੀ ਜਵਾਹਰ ਨਵੋਦਯ ਵਿਦਿਆਲਯ ਢਿੱਲਵਾਂ ਬਰਨਾਲਾ ਨੂੰ ਆਰ.ਓ. ਵਾਟਰ ਪਿਊਰੀਫਾਇਰ ਦਾਨ ਕੀਤਾ ਗਿਆ।  ਇਸ ਮੌਕੇ ਲੀਡ ਬੈਂਕ ਮੈਨੇਜਰ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਬੈਂਕ ਵਲੋ ਸੀ ਐੱਸ ਆਰ ਤਹਿਤ ਵੱਖ ਵੱਖ ਗਤੀਵਿਧੀਆਂ ਜਾਰੀ ਹਨ, ਇਸੇ ਤਹਿਤ ਵਿਦਿਆਰਥੀਆਂ ਦੀ ਅਹਿਮ ਲੋੜ ਨੂੰ ਮੁੱਖ ਰੱਖਦੇ ਹੋਏ ਆਜ਼ਾਦੀ ਦਿਵਸ ਮੌਕੇ ਪੀਐਮ ਸ੍ਰੀ ਜਵਾਹਰ ਨਵੋਦਯ ਵਿਦਿਆਲਯ, ਬਰਨਾਲਾ ਨੂੰ ਡਿਪਟੀ ਕਮਿਸ਼ਨਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀ ਟੀ. ਬੈਨਿਥ ਬੇਨਿਥ ਦੇ ਨਿਰਦੇਸ਼ਾਂ ਤਹਿਤ ਆਰ.ਓ. ਵਾਟਰ ਪਿਊਰੀਫਾਇਰ ਦਾਨ ਕੀਤਾ ਗਿਆ। ਐਲ ਡੀ ਐਮ ਨੇ ਦੱਸਿਆ ਕਿ ਰੀਜਨਲ ਮੈਨੇਜਰ ਮਨੋਜ ਕੁਮਾਰ ਸਿੰਘ, ਰੀਜਨਲ ਬਿਜ਼ਨਸ ਆਫਿਸ, ਬਰਨਾਲਾ ਦੀ ਅਗਵਾਈ ਹੇਠ ਸੀ ਐਸ ਆਰ ਗਤਿਵਿਧੀਆਂ ਜਾਰੀ ਹਨ।     ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਵਾਹਰ ਨਵੋਦਯ ਵਿਦਿਆਲਯ ਵਿੱਚ ਇੱਕ ਸ਼ਾਨਦਾਰ ਸਮਾਰੋਹ ਵੀ ਕਰਾਇਆ ਗਿਆ ਜਿਸ ਵਿੱਚ ਗੁਰਪਰਮਿੰਦਰ ਸਿੰਘ (ਲੀਡ ਬੈਂਕ ਮੈਨੇਜਰ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਸ਼੍ਰੀਮਤੀ ਪੁਸ਼ਪਿੰਦਰ ਕੌਰ, ਉਪ-ਪ੍ਰਿੰਸੀਪਲ ਸ਼੍ਰੀ ਉਮੇਸ਼ ਭਾਰਦ...
ਉੱਡਣ-ਦਸਤੇ ਵੱਲੋਂ ਖੇਤੀ-ਵਸਤਾਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈੱਕਿੰਗ

ਉੱਡਣ-ਦਸਤੇ ਵੱਲੋਂ ਖੇਤੀ-ਵਸਤਾਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈੱਕਿੰਗ

National
ਸ੍ਰੀ ਮੁਕਤਸਰ ਸਾਹਿਬ, 16  ਅਗਸਤ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਡਾਇਰੈਕਟਰ ਖੇਤੀਬਾੜੀ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਉੱਡਣ-ਦਸਤੇ ਵੱਲੋਂ ਗਿਦੜਬਾਹਾ ਵਿਖੇ ਸਥਿਤ ਖੇਤੀ-ਵਸਤਾਂ ਵਿਕਰੇਤਾਵਾਂ ਅਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਟੀਮ ਚ ਡਾ. ਜਗਮੋਹਨ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਜਸ਼ਨਪ੍ਰੀਤ ਸਿੰਘ, ਡਾ. ਮਨਿੰਦਰ ਸਿੰਘ ਅਤੇ ਸਹਾਇਕ ਸਟਾਫ਼ ਹਾਜ਼ਰ ਸੀ। ਚੈਕਿੰਗ ਟੀਮ ਵੱਲੋਂ ਮੈਸ: ਸਪਾਟਨ ਐਗਰੀ ਸਲੂਸ਼ਨ, ਗਿਦੜਬਾਹਾ ਕੰਪਨੀ ਦੇ ਗਡਾਉਣ ਅਤੇ ਰਿਕਾਰਡ ਦੀ ਪੜਤਾਲ ਕੀਤੀ ਗਈ ਅਤੇ ਇਸ ਮੌਕੇ ਮੌਜੂਦ ਸਟਾਕ ਵਿਚੋਂ 2 ਕੀਟਨਾਸ਼ਕ ਦਵਾਈਆਂ ਅਤੇ 1 ਜੀਵਾਨੂੰ ਖਾਦ ਦਾ ਸੈਂਪਲ ਜਾਂਚ ਲਈ ਲਿਆ ਗਿਆ।  ਇਸ ਮੌਕੇ ਮੈਸ. ਸੰਜੀਵ ਕੁਮਾਰ ਗੋਪਾਲ ਕ੍ਰਿਸ਼ਨ ਸਮੇਤ ਹੋਰ ਕਈ ਡੀਲਰਾਂ ਦੀ ਚੈੱਕਿੰਗ ਵੀ ਕੀਤੀ ਗਈ।  ਊਨਤਾਈਆਂ ਵਾਲੇ ਡੀਲਰਾਂ ਨੂੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ...
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

National, Politics, Punjab
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ ਵਿਖਾਈ ਉਸ ਨੇ ਜਨ ਕਲਿਆਣ ਦੀ ਦਿਸ਼ਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ।     ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਨੰਗਲ ਵਿਖੇ ਸ਼ਿਵ ਮੰਦਰ ਪੀ.ਏ.ਸੀ.ਐਲ ਕਲੋਨੀ, ਗੀਤਾ ਮੰਦਰ ਨਯਾ ਨੰਗਲ, ਸ਼ਿਵਾਲਿਕ ਮੰਦਰ ਬਲਾਕ 1ਏ, ਸ਼ਿਵਾਲਿਕ ਮੰਦਰ 1ਬੀ, ਜਵਾਹਰ ਮਾਰਕੀਟ ਮੰਦਰ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਕਥਾ ਸਪਤਾਹ ਵਿਚ ਨੋਜਵਾਨਾਂ ਅਤੇ ਬੱਚੇ ਬੱਚਿਆਂ ਦੀ ਵੱਡੀ ਸਮੂਲੀਅਤ ਨੇ ਸਾਡੀਆ ਆਉਣ ਵਾਲੀਆਂ ਪੀੜ੍ਹੀਆ ਦੀ ਸਾਡੇ ਧਰਮ ਪ੍ਰਤੀ ਵੱਧ ਰਹੀ ਆਸਥਾ ਦਿਖਾਇਆ ਹੈ।       ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਾਰ ਭਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਣਗਿਣਤ ਭਗਤ ਹਨ, ਉਨ੍ਹਾਂ ਨੇ ...
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

National, Politics, Punjab
ਫਾਜ਼ਿਲਕਾ 16 ਅਗਸਤ 2025…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ਲਗਾਤ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

National, Politics, Punjab
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋਂ ਸ਼ਿਕਾਇਤ ਕਰਨ `ਤੇ ਕੈਬ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

National, Politics, Punjab
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨ...
ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

National
ਚੰਡੀਗੜ੍ਹ, 15 ਅਗਸਤ 2025: ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡ ਜੇਤੂਆਂ ਅਤੇ ਉੱਘੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸ੍ਰੀ ਭਗਤ ਵੱਲੋਂ ਪਹਿਲਾਂ ਹੀ ਵੱਖ ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਇਸ ਮਹੱਤਵਪੂਰਨ ਦਿਨ ‘ਤੇ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲਿਆਂ ਦੇ ਪਰਿਵਾਰਾਂ ਅਤੇ ਵੀਰਤਾ ਦੇ ਪ੍ਰਤੀਕ ਸਾਬਕਾ ਸੈਨਿਕਾਂ ਨੂੰ ਸਰਕਾਰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਬਹਾਦਰ ਸਾਬ...