ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ
ਪਿੰਡ ਉਗਰਾਹਾਂ, 3 ਅਗਸਤ (000) - ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਨੂੰ ਖੇਡ ਸਟੇਡੀਅਮ ਦੀ ਉਸਾਰੀ ਲਈ 64 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਓ ਐਸ ਡੀ ਐਡਵੋਕੇਟ ਸ੍ਰ ਤਪਿੰਦਰ ਸਿੰਘ ਸੋਹੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ।
ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਕਿ ਉਹਨਾਂ ਦੀ 25 ਸਾਲ ਬਾਅਦ ਮੰਗ ਪੂਰੀ ਹੋਈ ਹੈ। ਉਹਨਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਨੌਜਵਾਨ ਕਲੱਬ ਦੇ ਪ੍ਰਧਾਨ ਰਹੇ ਹਨ। ਉਹ ਪਿਛਲੇ 25 ਸਾਲ ਤੋਂ ਖੇਡ ਸਟੇਡੀਅਮ ਬਨਾਉਣ ਲਈ ਜੱਦੋ ਜਹਿਦ ਕਰ ਰਹੇ ਸਨ। ਇਕ ਵਾਰ ਤਾਂ ਕਿਸੇ ਰਾਜਸੀ ਵਿਅਕਤੀ ਨੇ ਨੀਂਹ ਪੱਥਰ ਵੀ ਰੱਖ ਦਿੱਤਾ ਸੀ ਪਰ ਉਥੇ ਕੰਮ ਹੀ ਨਾ ਸ਼ੁਰੂ ਹੋਇਆ। ਪਰ ਹੁਣ ਭਗਵੰਤ ਸਿੰਘ...








