ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।
ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨ...








