ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ
ਬਟਾਲਾ, 29 ਜੁਲਾਈ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ!
ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ, ਉਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ...







