ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰ ਐਤਵਾਰ ਸੈਂਕੜੇ ਮੁਸ਼ਕਿਲਾਂ ਦਾ ਹੋ ਰਿਹਾ ਨਿਪਟਾਰਾ
ਨੰਗਲ 20 ਜੁਲਾਈ ()
ਪੰਜਾਬ ਸਰਕਾਰ ਵੱਲੋਂ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਵਿੱਚ ਲਗਾਤਾਰ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸੇਵਾਵਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। 1076 ਸੇਵਾ ਵੀ ਭਰਪੂਰ ਕਾਰਗਰ ਸਿੱਧ ਹੋ ਰਹੀ ਹੈ, ਪ੍ਰੰਤੂ ਹਾਲੇ ਵੀ ਲੋਕਾਂ ਦੀਆਂ ਬਹੁਤ ਸਾਰੀਆਂ ਅਜਿਹੀਆ ਸਮੱਸਿਆਵਾ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਸਿਰਤੋੜ ਯਤਨ ਕਰਨ ਦੀ ਜਰੂਰਤ ਹੈ। ਲੋਕਾਂ ਦੀਆਂ ਆਸਾਂ ਨੂੰ ਬੂਰ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਅਜਿਹੇ ਪ੍ਰੋਗਰਾਮ ਸੁਰੂ ਕੀਤੇ ਗਏ ਹਨ, ਜਿਸ ਨਾਲ ਦਹਾਕਿਆਂ ਤੋਂ ਬੇਲੋੜੀ ਖੱਜਲ ਖੁਆਰੀ ਨਾਲ ਜੂਝ ਰਹੇ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ।
ਇਸੇ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਰਚ 2022 ਤੋ ਹਲਕੇ ਵਿਚ ਇੱਕ ਨਿਵੇਕਲੀ ਸੁਰੂਆਤ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਸੁਰੂ ਕੀਤੀ ਜਿਸ ਤਹਿਤ ਉਨ੍ਹਾਂ ਵੱਲੋਂ ਹਰ ਹਫਤੇ ਕਿਸੇ ਨਾਲ ਕਿਸੇ ਪਿੰਡ ਦੀ ਸਾਝੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆ ਗਈਆਂ। ਇਹ ਪ੍ਰੋਗਰਾਮ ਬੇਹੱਦ ਕਾਰਗਰ ਸਿੱਧ ਹੋਇਆ ਅਤੇ ਹਰ...








