ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ
ਚੰਡੀਗੜ੍ਹ, 17 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ...







