Tuesday, September 29
Shadow

National

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

Crime, National, Politics, Punjab
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿ...
ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

National, Politics, Punjab
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ  ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ  ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ। ----------...
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਤਰਨ ਤਾਰਨ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਅਰਵਿੰਦ ਕੇਜਰੀਵਾਲ ਨੇ...
ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ/ ਲਹਿਰਾ, 05 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਇਆ ਜਾ ਸਕੇ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਖੇਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਲੈਣ ਮੌਕੇ ਆਖੀ। ਇਸ ਮੌਕੇ ਉਹਨਾਂ ਨੇ ਟੋਹਾਣਾ ਰੋਡ ਵਿਖੇ ਘੱਗਰ ਦਰਿਆ ਦੇ ਪੁੱਲ ਸਮੇਤ ਘੱਗਰ ਦੇ ਆਲੇ ਦੁਆਲੇ ਦੀਆਂ ਵੱਖੋ-ਵੱਖ ਥਾਂਵਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਘੱਗਰ ਦਰਿਆ ਖਤਰੇ ਦੇ ਨਿਸ਼ਾਨ ਤੋਂ ਕਾਫੀ ਥੱਲੇ ਹੈ ਤੇ ਇਸ ਵੇਲੇ ਕਿਸੇ ਵੀ ਕਿਸਮ ਦੀ ਹੜ੍ਹ ਸਬੰਧੀ ਸਥਿਤੀ ਨਹੀਂ ਹੈ। ਘੱਗਰ ਦਰਿਆ 'ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਰੋਕਥਾਮ ਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਤੋਂ ਜ਼ਮੀਨਾਂ ਲੈ ਕੇ ਦਰਿਆ ਦੇ ਕੰਢੇ ਚੌੜੇ ਤੇ ਮਜ਼ਬੂਤ ਕੀਤੇ ਗਏ ਹਨ, ਜਿਸ ਨਾਲ ਇਕ ਤਾਂ ਪਾੜ ਪੈਣ ਦੀ ਸੰਭਾਵਨਾ ਘੱਟ ਗਈ ਹੈ, ਦੂਜਾ ਜੇਕਰ ਲੋੜ ਪੈਂਦੀ ਹੈ ਤਾਂ ਦਰਿ...
ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ

ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ

National, Politics, Punjab
ਅਬੋਹਰ 5 ਜੁਲਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀਐਮ ਵੀ ਯੋਗਸ਼ਾਲਾ ਦੀ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| ਪਿੰਡ ਕੇਰਾ ਖੇੜਾ ਦੀ ਪੰਚਾਇਤ ਸਰਪੰਚ ਕਾਂਤਾ ਰਾਣੀ ਪਤਨੀ ਬ੍ਰਿਜ ਮੋਹਨ, ਪੂਰਨ ਰਾਮ, ਜਸਵੀਰ ਕੌਰ, ਰਾਣੀ, ਸੁਰਿੰਦਰ ਕੌਰ,  ਵਿਦਿਆ ਰਾਣੀ, ਰਮੇਸ਼ਵਰ ਲਾਲ, ਚੰਦਰਭਾਨ, ਰਾਮ ਕੁਮਾਰ, ਮਹਿੰਦਰ ਕੁਮਾਰ, ਸੰਦੀਪ ਕੁਮਾਰ, ਜਗਸੀਰ ਰਾਮ ਵੱਲੋਂ ਵਿਖੇ ਪਿੰਡ ਵਿਖ਼ੇ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗ ਸ਼ਾਲਾ ਚਲਾਈ ਜਾ ਰਹੀ ਹੈ| ਸੀਐਮ ਯ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ,

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ,

National, Politics, Punjab
ਫਾਜ਼ਿਲਕਾ 5 ਜੁਲਾਈ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਸ ਅਵਤਾਰ ਸਿੰਘ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਵਾਸੀਆਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ, ਕਿਉਂਕਿ ਜੰਗਲਾਂ, ਝੀਲਾਂ, ਦਰਿਆਵਾਂ ਅਤੇ ਜੰਗਲੀ ਜੀਵਾਂ ਸਮੇਤ ਕੁਦਰਤੀ ਵਾਤਾਵਰਣ ਦੀ ਰੱਖਿਆ ਅਤੇ ਸੁਧਾਰ ਕਰਨਾ ਅਤੇ ਜੀਵਤ ਜੀਵਾਂ ਪ੍ਰਤੀ ਹਮਦਰਦੀ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ ਹੈ। ਪੌਦੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਦੇ ਹਨ। ਪੌਦੇ ਕੁਦਰਤੀ ਸ਼ੁੱਧੀਕਰਨ ਦਾ ਕੰਮ ਕਰਦੇ ਹਨ, ਆਕਸੀਜਨ ਛੱਡਦੇ ਹਨ ਅਤੇ ਹਾਨੀਕਾਰਕ ਪ੍ਰਦੂਸ਼ਕਾਂ ਨੂੰ ਸੋਖਦੇ ਹਨ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਨੇ 02 ਏਕੜ 1.5 ਕਨਾਲ ਦੀ ਜ਼ਮੀਨ, ਜੋ ਕਿ ਪੁਰਾਣੇ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਬੰਜਰ ਪਈ ਸੀ, ਨੂੰ ਖੇਤੀ ਕਰਨ ਅਤੇ ਰੁੱਖ ਉਗਾਉਣ ਦੇ ਯੋਗ ਬਣਾਇਆ, ਉਕਤ ਜ਼ਮੀਨ ਨੂੰ ਪੱਧਰ ਕਰਕੇ ਅਤੇ ਝਾੜੀਆਂ ਅਤੇ ਘਾਹ ਨੂੰ ਸਾਫ ਕਰਕੇ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਉਕਤ ਜ਼ਮੀਨ ਵਿੱਚ ਲਗਭਗ 1500 ਰੁੱਖ ਲਗਾਏ। ਇਸ ਤੋਂ ਇਲਾਵਾ, ...

ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ

National, Politics, Punjab
ਸੁਨਾਮ (ਊਧਮ ਸਿੰਘ ਵਾਲਾ), 5 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਸੁਨਾਮ ਸ਼ਹਿਰ ਵਿੱਚ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। ਇਸ 10 ਬੈਡ ਵਾਲੇ ਟਰੌਮਾ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਖੇ ਰੱਖਿਆ। ਇਸ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ ਸਿਰਫ ਪੰਜ ਟਰੌਮਾ ਸੈਂਟਰ ਜਲੰਧਰ, ਖੰਨਾ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਚੱਲ ਰਹੇ ਹਨ। ਇਹ ਸਾਰੇ ਪੰਜ ਸੈਂਟਰ ਨੈਸ਼ਨਲ ਹਾਈਵੇਜ਼ ਉੱਪਰ ਸਥਿਤ ਹਨ। ਸੁਨਾਮ ਵਿਖੇ ਬਣਨ ਵਾਲਾ ਟਰੌਮਾ ਸੈਂਟਰ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਹੋਵੇਗਾ। ਜੋ ਕਿ ਪੂਰੀ ਮਾਲਵਾ ਬੈਲਟ ਫਾਜ਼ਿਲਕਾ ਤੋਂ ਲੈ ਕੇ ਚੰਡੀਗੜ੍ਹ ਤੱਕ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਲਈ ਮੁੱਢਲੀ ਸਹਾਇਤਾ ਦੇ ਨਾਲ ਨਾਲ ਮੁਕੰਮਲ ...
ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ

National, Politics, Punjab
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹਿਲਾਂ ਲਾਅਨ ਟੈਨਿਸ ਦਾ ਕੋਰਟ ਤਿਆਰ ਕਰਵਾਇਆ ਗਿਆ ਸੀ ਅਤੇ ਹੁਣ ਪੰਜਾਬ ਖੇਡ ਵਿਭਾਗ ਵੱਲੋਂ ਇੱਥੇ ਕੋਚ ਦੀ ਤੈਨਾਤੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਚ ਵਲੋਂ ਆਪਣਾ ਕੋਚਿੰਗ ਸੈਂਟਰ ਸਵੇਰੇ ਅਤੇ ਸ਼ਾਮ ਦੇ ਸਮੇਂ ਇਸ ਕੋਰਟ ਵਿੱਚ ਚਲਾਇਆ ਜਾ ਰਿਹਾ ਹੈ। ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਲਾਅਨ ਟੈਨਿਸ ਇਕ ਚੰਗੀ ਗੇਮ ਹੈ ਜਿਸ ਨਾਲ ਕਾਰਡੀਓਵੇਸਕੁਲਰ ਤੰਦਰੁਸਤੀ ਵਿੱਚ ਸੁਧਾਰ ਆਉਂਦਾ ਹੈ। ਟੈਨਿਸ ਦੀਆਂ ਗਤੀਵਿਧੀਆਂ ਪੈਰਾਂ, ਬਾਹਾਂ ਅਤੇ ਕੋਰ ਵਿੱਚ ਤਾਕਤ ਪੈਦਾ ਕਰਦੀਆਂ ਹਨ। ਉਨ੍ਹਾਂ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਖੇਡ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਲਾਅਨ ਟੈਨਿਸ ਕੋਚ ਨੂੰ ਵਧਾਈਆਂ ਦਿੱਤੀਆਂ ਗਈਆਂ ਅਤ...
ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ

ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ

National, Politics, Punjab
ਪਟਿਆਲਾ, 5 ਜੁਲਾਈ:                ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ 'ਚ 3.50 ਲੱਖ ਬੂਟੇ ਲਗਾਏ ਜਾ ਰਹੇ ਹਨ।               ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਬੂਟੇ ਲਗਾਉਣ ਤੋਂ ਬਾਅਦ ਬੂਟੇ ਦੀ ਸਹੀ ਸਾਂਭ ਸੰਭਾਲ ਹੋ ਸਕੇ। ਉਨ੍ਹਾਂ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸੰਤੁਲਿਤ ਕਰਨ 'ਚ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂ...
ਪਿੰਡ ਭਗਵਾਲਾ ਦੇ ਘਰ ਘਰ ਤੱਕ ਪਹੁੰਚਿਆ ਸ਼ੁੱਧ ਪੀਣ ਵਾਲਾ ਪਾਣੀ, ਲੋਕਾਂ ਵਿਚ ਖੁਸ਼ੀ ਦੀ ਲਹਿਰ

ਪਿੰਡ ਭਗਵਾਲਾ ਦੇ ਘਰ ਘਰ ਤੱਕ ਪਹੁੰਚਿਆ ਸ਼ੁੱਧ ਪੀਣ ਵਾਲਾ ਪਾਣੀ, ਲੋਕਾਂ ਵਿਚ ਖੁਸ਼ੀ ਦੀ ਲਹਿਰ

National, Politics, Punjab
ਕੀਰਤਪੁਰ ਸਾਹਿਬ 05 ਜੁਲਾਈ () ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡ ਭਗਵਾਲਾ ਵਾਸੀਆਂ ਲਈ ਉਸ ਸਮੇਂ ਖੁਸ਼ੀ ਦੀ ਲਹਿਰ ਦੋੜ ਗਈ ਜਦੋਂ ਸਾਲਾ ਬੱਧੀ ਉਡੀਕ ਮਗਰੋ ਉਨ੍ਹਾਂ ਦੇ ਪਿੰਡ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਪਾਈਪ ਲਾਈਨ ਪਹੁੰਚੀ ਤੇ ਘਰ ਘਰ ਵਿਚ ਪੀਣ ਵਾਲਾ ਪਾਣੀ ਪਾਈਪ ਲਾਈਨ ਰਾਹੀ ਉਪਲੱਬਧ ਹੋਇਆ। ਇਸ ਤੋ ਪਹਿਲਾ ਇਸ ਪਿੰਡ ਦੇ ਲੋਕਾਂ ਨੇ ਸਰਕਾਰਾਂ ਦੇ ਲਾਰਿਆਂ ਤੇ ਚੋਣਾਂ ਦੌਰਾਨ ਮਿਲੇ ਵਾਅਦਿਆਂ ਨੂੰ ਹੀ ਹੰਢਾਇਆ ਹੈ।    ਕੀਰਤਪੁਰ ਸਾਹਿਬ ਦੇ ਨੇੜਲੇ ਪਿੰਡ ਭਗਵਾਲਾ ਦੇ ਵਸਨੀਕਾਂ ਨੇ ਕਿਹਾ ਕਿ ਜਦੋਂ 2022 ਦੀਆਂ ਚੋਣਾਂ ਦੌਰਾਨ ਉਨ੍ਹਾਂ ਦੇ ਪਿੰਡ ਵਿੱਚ ਵੋਟਾਂ ਮੰਗਣ ਲਈ ਵੱਖ ਵੱਖ ਉਮੀਦਵਾਰ ਪਹੁੰਚੇ ਸਨ ਤਾਂ ਹਰਜੋਤ ਬੈਂਸ ਦੀਆਂ ਗੱਲਾਂ ਵਿਚ ਸੱਚਾਈ ਨਜ਼ਰ ਆਈ ਅਤੇ ਅਸੀ ਇੱਕਜੁਟ ਹੋ ਕੇ ਉਨ੍ਹਾਂ ਨੂੰ ਵੋਟਾ ਪਾਈਆਂ ਤੇ ਇਲਾਕੇ ਦੇ ਮਿਸਾਲੀ ਫਤਵੇ ਨਾਲ ਸ.ਬੈਂਸ ਵੱਡੇ ਫਰਕ ਨਾਲ ਚੋਣਾ ਜਿੱਤ ਕੇ ਵਿਧਾਇਕ ਬਣੇ। ਉਨ੍ਹਾਂ ਦੀ ਕਾਬਲੀਅਤ ਨੂੰ ਪਹਿਚਾਣਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ ਸ.ਭਗਵੰਤ ਸਿੰਘ ਮਾਨ ਨੇ ਹਰਜੋਤ ਬੈਂ...