ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ
ਮੋਗਾ 5 ਜੁਲਾਈ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ । ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖ...






