ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 02 ਜੁਲਾਈ :
ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਗੁਰਮੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਹੁਣ ਤੱਕ ਜ਼ਿਲ੍ਹੇ ਅੰਦਰ ਸਥਿਤੀ ਨਾਰਮਲ ਹੈ, ਪਰੰਤੂ ਮਾਨਸੂਨ ਦੇ ਮੱਦੇਨਜ਼ਰ ਵੱਧ ਬਰਿਸ਼ਾਂ ਅਤੇ ਆਗਾਮੀ ਦਿਨਾਂ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਤਿਆਰੀ ਮੁਕੰਮਲ ਰੱਖਣ।
ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਅਜਿਹੇ...







