ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ
ਸ੍ਰੀ ਅਨੰਦਪੁਰ ਸਾਹਿਬ 28 ਜੂਨ ()
ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਹਨਾਂ ਵਲੋਂ ਇਸ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟਾ ਹੋਰ ਪ੍ਰਫੂਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਲਾਕੇ ਵਿੱਚ ਵਪਾਰ ਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਹੋਰ ਮਜਬੂਤ ਹੋਈਆਂ ਹਨ।
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਪਹਿਲਾ ਹੀ ਨਵੀਨੀਕਰਨ ਉਪਰੰਤ ਸ੍ਰੀ ਗੁਰੂ ਤੇਗ ਬਹਾਦਾਰ ਮਿਊਜਿਅਮ ਅਤੇ ਪੰਜ ਪਿਆਰਾ ਪਾਰਕ ਸੰਗਤਾ ਲਈ ਖੋਲ ਚੁੱਕੇ ਹਨ। ਇਸ ਤੋਂ ਇਲਾਵਾ ਨੇਚਰ ਪਾਰਕ, ਯਾਤਰੀ ਸੂਚਨਾ ਕੇਂਦਰ, ਭਾਈ ਜੈਤਾ ਜੀ ਯਾਦਗਾਰ ਨੂੰ ਵੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆ ਦੀ ਖਿੱਚ ਲਈ ਵਿਸੇਸ਼ ਤੋਰ ਤੇ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੰਗਲ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਟੂਰੀਜਮ ਨੂੰ ਵਧਾਵਾ ਦੇਣ ਲਈ ਪ੍ਰੋਗਰਾਮ ਤਿਆਰ ਕਰ ਚੁੱਕੀ ਹੈ। ਜਦੋ...








