ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ...








