Sunday, September 27
Shadow

National

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

National, Politics, Punjab
ਪਟਿਆਲਾ, 27 ਜੂਨ:                    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ।                 ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ 'ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।  ...
ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

National, Politics, Punjab
ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।           ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਸਫ਼ਲਤਾ-ਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਹੋਰ ਮਜਬੂਤੀ ਲਈ ਵੀ ਯਤਨ ਜਾਰੀ ਹਨ। ਇਨ੍ਹਾਂ ਕੇਂਦਰਾ ਵਿਚ ...
100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

Crime, National, Politics, Punjab
ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਵਿੱਚ  ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਦੇ ਹੋਟਸਪੋਟ ਏਰੀਆ ਐਮ.ਪੀ. ਬਸਤੀ, ਇੰਦਰਾ ਕਾਲੋਨੀ ਅਤੇ ਸਾਧਾਂ ਵਾਲੀ ਬਸਤੀ ਵਿੱਚ ਕਾਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ। ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ 30 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਕੀਤੀ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਇਸ ਤੋਂ ਇ...
ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

National, Politics, Punjab
ਨੰਗਲ 23 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਨੂੰ ਮਿਸਾਲੀ ਜਿੱਤ ਮਿਲੀ ਹੈ, ਉਸ ਦੇ ਨਾਲ ਹੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਗੁਜਰਾਤ ਉਹ ਭੂਮੀ ਹੈ, ਜਿਸ ਨੂੰ ਭਾਰਤੀ ਜਨਤਾ ਪਾਰਟੀ ਦੀ ਜਨਮ ਭੂਮੀ ਕਿਹਾ ਜਾਂਦਾ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਆਪਣੀ ਭੂਮੀ ਜਿਸ ਤੇ ਪਿਛਲੇ 25 ਸਾਲ ਤੋਂ ਭਾਂਜਪਾ ਦਾ ਸਾਸ਼ਨ ਹੈ, ਉਥੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਚੱਡ ਲਹਿਰਾ ਕੇ ਦੇਸ਼ ਦੀ ਰਾਜਨੀਤੀ ਵਿੱਚ ਨਵੇ ਬਦਲਾਓ ਦਾ ਮੁੱਢ ਬੰਨਿਆ ਹੈ। ਜਿਸ ਦੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਦੇਸ਼ ਦਾ ਹਰ ਆਮ ਆਦਮੀ ਪਾਰਟੀ ਦੀ ਸੋਚ ਤੇ ਪਹਿਰਾ ਦੇਣ ਵਾਲਾ ਵੋਟਰ/ਨਾਗਰਿਕ ਵਧਾਈ ਦਾ ਪਾਤਰ ਹੈ। ਅੱਜ ਨੰਗਲ ਵਿੱਚ ਇੱਕ ਵਾਈਕ ਰੈਲੀ...
ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

National, Politics, Punjab
ਜਲੰਧਰ, 23 ਜੂਨ :  ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਨਿਰਦੇਸ਼ ਇਸ ਜ਼ਹਿਰੀਲੇ ਪਦਾਰਥ ਦੇ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਸ (ਐਸ.ਡੀ.ਐਮਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਿਥੇਨੋਲ ਦੀ ਵਿਕਰੀ ਅਤੇ ਵੰਡ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਸਾਇਣ ਦੀ ਅਣ-ਅਧਿਕਾਰਤ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ, ਖਾਸ ਕਰ ਕੋਰੀਅਰ ਸੇਵਾਵਾਂ ਦੀ ਆੜ ਵਿੱਚ ਹੋਣ ਵਾਲੀ ਵਿਕਰੀ, ਨੂੰ ਰੋਕਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦਾ ਕਾਰੋਬਾਰ ਕਰਨ ਵਾਲੇ ਗੈਰ-ਲਾਇਸੈਂਸਸ਼ੁਦਾ ਵਪਾਰੀਆਂ ਦੀ ਪਛਾਣ ਕਰਨ, ਇਸਨੂੰ ਸਟਾਕ ਕਰਨ ਅਤੇ ਵੇਚਣ ਦੀ ਪ੍ਰਵ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

National, Politics, Punjab
ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ਹੈ। ...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 23 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ...

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

National, Politics, Punjab
ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

National, Politics, Punjab
ਭਵਾਨੀਗੜ੍ਹ, 23 ਜੂਨ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਹ ਐਂਬੂਲੈਂਸ ਭਵਾਨੀਗੜ੍ਹ ਤੋਂ ਲੈ ਕੇ ਪਟਿਆਲਾ ਤਕ ਦੇ ਖੇਤਰ ਲਈ ਸਹਾਈ ਹੋਵੇਗੀ। ਭਵਾਨੀਗੜ੍ਹ-ਚੰਨੋ ਖੇਤਰ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਐਂਬੂਲੈਂਸ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਕਿ ਕਿਸੇ ਵੀ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਨੂੰ ਜਲਦ ਤੋਂ ਜਲਦ ਮੈਡੀਕਲ ਸਹਾਇਤਾ ਮਿਲ ਸਕੇ। ਇਹ ਐਂਬੂਲੈਂਸ ਮਿਨੀਮਮ ਲਾਈਫ ਸਪੋਰਟ ਸਿਸਟਮ ਨਾਲ ਲੈਸ ਹੈ। ਹਲਕਾ ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਵਾਅਦੇ ਨਿਭਾਏ ਹਨ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤ...
ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ...