ਸੰਭਾਵੀ ਹੜ੍ਹ ਰੋਕੂ ਪ੍ਰਬੰਧ – ਕੋਈ ਵੀ ਅਧਿਕਾਰੀ ਡਿਪਟੀ ਕਮਿਸ਼ਨਰ ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਹੀਂ ਛੱਡੇਗਾ
ਸੰਗਰੂਰ, 23 ਜੂਨ (000) - ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਜ਼ਿਲ੍ਹਾ ਪੱਧਰੀ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਹਨਾਂ (ਡਿਪਟੀ ਕਮਿਸ਼ਨਰ) ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਾ ਛੱਡਣ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਂ ਰਹਿੰਦੇ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਪੜਾ, ਸਾਰੇ ਐੱਸ ਡੀ ਐੱਮ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਸ਼ਾਮਿਲ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੁਲਾਈ ਨੂੰ ਮੌਨਸੂਨ ਆਉਣ ਦੀ ਸੰਭਾਵਨਾ ਹੈ। ਇਸ ਵਾਰ ਪਿਛਲੇ ਸਾਲਾਂ ਨਾਲੋਂ ਵੱਧ ਮੀਂਹ ਪੈਣ ਦਾ ਵੀ ਖ਼ਦਸ਼ਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਹੜ੍ਹ ਆਉਂਦਾ ਹੈ ਤਾ...







