ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 19 ਜੂਨ 2025 ( ) - ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਜੂਨ ਮਹੀਨੇ ਦੇ ਅਖੀਰ ਤੱਕ ਕੀਤੀ ਜਾ ਸਕਦੀ ਹੈ । ਬਲਾਕ ਦੀਨਾਨਗਰ ਦੇ ਪਿੰਡ ਸਧਾਨਾ ਵਿਚ ਕਿਸਾਨ ਸ਼ੇਰ ਸਿੰਘ ਵੱਲੋਂ 6 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਗੱਲਬਾਤ ਕਰਦਿਆਂ ਕਹੇ।
ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ । ਉਨ੍ਹਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇ...








