ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 16 ਜੂਨ
ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ‘ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲਾ ਸਿਹਤ ਅਫਸਰ ਡਾ. ਪੁਨੀਤ ਸਿੱਧੂ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ੀਨਾ ਚੋਪੜਾ ਵੱਲੋਂ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਉਨਾਂ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟਿੱਚਾ ਹੈ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਹਨਾਂ ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵ...








