Sunday, September 27
Shadow

National

ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 16 ਜੂਨ (    ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਫਲ ਯਤਨ ਕੀਤੇ ਗਏ ਹਨ ਅਤੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਅਤੇ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਦੁਹਰਾਇਆ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰਨਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਖੇਡਾਂ ਨੂੰ ਸੁਰਜੀਤ ਕਰਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕੇਂਦਰੀ ਥੰਮ੍ਹ ਹੈ। ਇਸ...
ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

National, Politics, Punjab
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱ...
ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

National, Politics, Punjab
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ ਯਕੀਨੀ ਬਣਾਉਂਦੀ ਹੈ ਕਿ ਹਨੇਰੇ ਹਨੇਰੇ ਦੀ ਆੜ ਵਿੱਚ ਕੋਈ ਵੀ ਜਗ੍ਹਾ ਬਿਨਾਂ ਚੈਕਿੰਗ ਤੋਂ ਨਾ ਰਹੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਰਾਤ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 46 ਰੋਟੇਟਿੰਗ ਨਾਕੇ ਸਥਾਪਤ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਇਹ ਨਾਕੇ ਸਖ਼ਤ ਨਿਗਰਾਨੀ ਰੱਖਣ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਖਾਸ ਕਰ ਅੱਧੀ ਰਾਤ ਅਤੇ ਸਵੇਰ ਦੇ ਪਹਿਲੇ ਘੰਟਿਆਂ ਦੌਰਾਨ ਨਸ਼ਾ ਸਮੱਗਲਰਾਂ ਦੀਆਂ ਗਤੀਵਧੀਆਂ ਨੂੰ ਰੋਕਣ ਲਈ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਾਕਿਆਂ ਤੋਂ ਇਲਾਵਾ 23 ਪੈਟਰੋਲਿੰਗ ਵਾਹਨ, ਜਿਨ੍ਹਾਂ ਵਿੱਚ ਜੈਬਰਾ ਕਾਰਾਂ ਅਤੇ ਮੋਟਰਸਾਈਕਲ ਸ਼ਾਮਿਲ ਹਨ, ਕਿਸੇ ਵੀ ਹੰਗਾਮੀ ਹਲਾਤ ਨ...
ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

National, Politics, Punjab
ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ 'ਖਰੋਮਾ', ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ ਭਰਪੂਰ ਪ੍ਰਸ਼ੰਸਾ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਖਰੋਮਾ' ਰਾਹੀਂ ਅਯਾਨ ਵੱਲੋਂ ਆਟਿਜ਼ਮ ਵਾਲੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਨੂੰ ਸਕੂਲ ਨੋਟਬੁੱਕਸ 'ਤੇ ਪ੍ਰਦਰਸ਼ਿਤ ਕਰਨ ਲਈ ਸੋਚ ਆਟਿਜ਼ਮ ਸੁਸਾਇਟੀ ਆਫ਼ ਪੰਜਾਬ ਨਾਲ ਰਚਨਾਤਮਕ ਤੌਰ 'ਤੇ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਕਰੀ ਤੋਂ ਪ੍ਰਾਪਤ ਸਾਰੀ ਆਮਦਨ ਸਿੱਧੇ ਤੌਰ 'ਤੇ ਸਮਾਜ ਦੇ ਨਿਊਰੋਡਾਇਵਰਸ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਸਹਾਇਤਾ ਕਰਨ ਦੇ ਸੁਸਾਇਟੀ ਦੇ ਮਿਸ਼ਨ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਪਹਿਲ ਨੂੰ ਰਚਨਾਤਮਕਤਾ ਅਤੇ ਹਮਦਰਦੀ ਦਾ ਇੱਕ ਵਿਲੱਖਣ ਸੁਮੇਲ ਦੱਸਦਿਆਂ ਡਾ. ਅਗਰਵਾਲ ਨੇ ਅਯਾਨ ਦੇ ਕੈਂਬਰਿਜ ਸਕੂਲ, ਜਲੰਧਰ ਵਰਗੀਆਂ ਸੰਸਥਾਵਾਂ ਨਾਲ ਸਫ਼ਲ ਸਹਿਯੋਗ 'ਤੇ ਚਾਨਣਾ ਪਾਇਆ, ਜਿੱਥੇ ਹੁਣ ਨੋਟਬੁੱਕਸ ...
ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

National, Politics, Punjab
ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ...
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

National, Politics, Punjab
ਲੁਧਿਆਣਾ, 15 ਜੂਨ, 2025 ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ। ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ੀ ਜ਼ਿਮਨੀ ਚੋਣ ਕਰਵਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਇਨ੍ਹਾਂ ਥਾਵਾਂ 'ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ 'ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀ.ਸੀ.ਟੀ.ਵੀ, ਬਿਜਲੀ ਸਪਲਾਈ, ਅੱਗ-ਸੁਰੱਖਿਆ ਉਪਾਵਾਂ ਅਤੇ ਸਥਾਨਾਂ 'ਤੇ ਰੱਖੇ ਗਏ ਅਧਿਕਾਰਤ ਰਜਿਸਟਰਾਂ ਦੇ ਰੱਖ-ਰਖਾਅ ਅਤੇ ਅਪਡੇਟ ਬਾਰ...
ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

National, Politics, Punjab
 ਪਟਿਆਲਾ,15  ਜੂਨ:                 ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।               ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ।               ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਨੇ ਦ...
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

National, Politics, Punjab
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦ...
ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

National, Politics, Punjab
ਗੁਰਦਾਸਪੁਰ, 15 ਜੂਨ ( ) - ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਨਾਲ ਜੁੜੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾਗਤ ਜਣੇਪੇ ਨੂੰ ਵਧਾਇਆ ਜਾ ਰਿਹਾ ਹੈ। ਸਮੂਹ ਸਿਹਤ ਸੰਸਥਾਵਾਂ ਜਿੱਥੇ ਜਣੇਪਾ ਹੁੰਦਾ ਹੈ, ਉੱਥੇ ਕੁਸ਼ਲ ਸਟਾਫ ਦੇ ਨਾਲ ਵਧੀਆ ਸਮਾਨ ਅਤੇ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਮੁਫ਼ਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੂਹ ਸਟਾਫ ਕਿਸੇ ਵੀ ਐਮਰਜੈਂਸੀ ਹਾਲਾ...
ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

National, Politics, Punjab
ਬਰਨਾਲਾ, 15 ਜੂਨ       ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।     ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ। ਓਨ੍ਹਾਂ ਅੱਜ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ।    ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦੇ ਜਨਰਲ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਓਨ੍ਹਾਂ ਸਿਵਲ ਸਰਜਨ ਅਤੇ ਹਸਪਤਾਲ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮਾਂਬੱਧ ਅਤੇ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।      ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ...